ਅਬੋਹਰ ਦੇ ਕਾਲਜ ਰੋਡ ਸਥਿਤ ਡੀ.ਏ.ਵੀ. ਕਾਲਜ ਦੇ ਬਾਹਰ ਸ਼ੁੱਕਰਵਾਰ ਦੁਪਹਿਰ ਬਾਈਕ ਸਵਾਰ ਅਣਪਛਾਤੇ ਹਮਲਾਵਰਾਂ ਨੇ ਇੱਕ ਕਾਰ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ ਕਾਰ ਸਵਾਰ ਦੋਵੇਂ ਵਿਅਕਤੀ ਵਾਲ-ਵਾਲ ਬਚ ਗਏ, ਜਦਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਫਾਇਰਿੰਗ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਦੁਕਾਨਦਾਰਾਂ ਨੇ ਦੁਕਾਨਾਂ ਦੇ ਸ਼ਟਰ ਬੰਦ ਕਰ ਦਿੱਤੇ ਅਤੇ ਰਾਹਗੀਰ ਸੁਰੱਖਿਅਤ ਥਾਵਾਂ ਵੱਲ ਭੱਜ ਗਏ।
ਸੂਚਨਾ ਮਿਲਣ 'ਤੇ ਡੀਐੱਸਪੀ ਹਰੀਸ਼ ਕੁਮਾਰ ਅਤੇ ਥਾਣਾ ਨੰਬਰ-2 ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ। ਪੁਲਿਸ ਨੇ ਘਟਨਾ ਸਥਾਨ ਤੋਂ ਤਿੰਨ ਖਾਲੀ ਕਾਰਤੂਸ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਮੁਤਾਬਕ, ਬਹਾਵਵਾਲਾ ਦੇ ਰਹਿਣ ਵਾਲੇ ਖੁਸ਼ਦੀਪ ਸਿੰਘ ਅਤੇ ਪਰਵਿੰਦਰ ਸਿੰਘ ਕਾਰ ਵਿੱਚ ਸਵਾਰ ਸਨ, ਜਦੋਂ ਬਾਈਕ 'ਤੇ ਆਏ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾਈਆਂ। ਪੁਲਿਸ ਨੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਹਮਲਾਵਰਾਂ ਦੀ ਪਛਾਣ ਅਤੇ ਵਾਰਦਾਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
Shots Fired At A Car Outside Dav College Abohar Police Have Initiated An Investigation
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)