ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕਾ ਦੱਖਣੀ ਅਧੀਨ ਪਿੰਡ ਲੁਹਾਰਾ ਦੇ ਸਰਕਾਰੀ ਸਕੂਲ ਵਿੱਚ ਹੋਣ ਵਾਲੇ ਉਦਘਾਟਨੀ ਸਮਾਗਮ ਤੋਂ ਪਹਿਲਾਂ ਭਾਜਪਾ ਆਗੂਆਂ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨੇ ਸਾਧੇ ਹਨ। ਭਾਜਪਾ ਦੇ ਓਬੀਸੀ ਵਿੰਗ ਦੇ ਮੀਤ ਪ੍ਰਧਾਨ ਨਿਰਮਲ ਸਿੰਘ ਐੱਸ.ਐੱਸ. ਅਤੇ ਕੌਂਸਲਰ ਰਾਜੇਸ਼ ਮਿਸ਼ਰਾ ਨੇ ਕੇਸ਼ਵ ਨਗਰ, ਲੁਹਾਰਾ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਦੋਸ਼ ਲਗਾਇਆ ਕਿ ਸਰਕਾਰ ਵਿਕਾਸ ਦੇ ਵੱਡੇ ਦਾਅਵੇ ਕਰ ਰਹੀ ਹੈ, ਪਰ ਹਲਕਾ ਦੱਖਣੀ ਵਿੱਚ ਜ਼ਮੀਨੀ ਪੱਧਰ ’ਤੇ ਹਾਲਾਤ ਵੱਖਰੇ ਹਨ। ਭਾਜਪਾ ਆਗੂਆਂ ਨੇ ਕਿਹਾ ਕਿ ਹਲਕੇ ਵਿੱਚ ਟੁੱਟੀਆਂ ਸੜਕਾਂ, ਸੀਵਰੇਜ ਦੀ ਸਮੱਸਿਆ ਅਤੇ ਸਫ਼ਾਈ ਦੀ ਮਾੜੀ ਵਿਵਸਥਾ ਕਾਰਨ ਲੋਕ ਪਰੇਸ਼ਾਨ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਬਰਸਾਤ ਦੇ ਸਮੇਂ ਪਾਣੀ ਭਰਨ ਕਾਰਨ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਨਿਰਮਲ ਸਿੰਘ ਅਤੇ ਰਾਜੇਸ਼ ਮਿਸ਼ਰਾ ਨੇ ਦੋਸ਼ ਲਗਾਇਆ ਕਿ ਪਿੰਡ ਲੁਹਾਰਾ ਵਿੱਚ ਹੋਣ ਵਾਲੇ ਸਰਕਾਰੀ ਸਮਾਗਮ ਲਈ ਭਾਜਪਾ ਦੇ ਕੌਂਸਲਰਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰੋਗਰਾਮ ਕਿਸੇ ਇੱਕ ਪਾਰਟੀ ਦਾ ਨਹੀਂ ਹੁੰਦਾ ਅਤੇ ਸਾਰੇ ਚੁਣੇ ਹੋਏ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਜਾਣਾ ਚਾਹੀਦਾ ਹੈ। ਭਾਜਪਾ ਆਗੂਆਂ ਨੇ ਹਲਕੇ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਗਾਇਆ ਕਿ ਲੁੱਟ-ਖੋਹ ਦੀਆਂ ਘਟਨਾਵਾਂ ਅਤੇ ਨਸ਼ੇ ਦੀ ਸਮੱਸਿਆ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦੌਰੇ ਦੌਰਾਨ ਹਲਕੇ ਦੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ ਜਾਵੇਗਾ।
Bjp Attacks Aap Government Ahead Of Luhara School Event Raises Questions About Development In The South Constituency
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)