ਮਹਿਤਾ ਰੋਡ ਦੇ ਅੱਡਾ ਖੁਜਾਲਾ ਨੇੜੇ ਇੱਕ ਤੇਜ਼ ਰਫ਼ਤਾਰ ਟਰਾਲੇ ਵੱਲੋਂ ਬੱਸ ਦੀ ਉਡੀਕ ਕਰ ਰਹੀਆਂ ਸਵਾਰੀਆਂ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਵਿੱਚ ਇੱਕ ਔਰਤ ਦੀ ਲੱਤ ਬੁਰੀ ਤਰ੍ਹਾਂ ਟੁੱਟ ਗਈ, ਜਦਕਿ ਇੱਕ ਬੱਚੀ ਦੇ ਪੈਰ ’ਤੇ ਵੀ ਸੱਟ ਲੱਗੀ। ਹਾਦਸੇ ਦੌਰਾਨ ਕਈ ਛੋਟੇ ਬੱਚੇ ਟਰਾਲੇ ਹੇਠਾਂ ਆ ਗਏ, ਪਰ ਖੁਸ਼ਕਿਸਮਤੀ ਨਾਲ ਉਨ੍ਹਾਂ ਦੀ ਜਾਨ ਬਚ ਗਈ। ਜਾਣਕਾਰੀ ਅਨੁਸਾਰ ਅੱਡਾ ਖੁਜਾਲਾ ਵਿਖੇ ਕੁਝ ਔਰਤਾਂ, ਬੱਚੇ ਅਤੇ ਹੋਰ ਸਵਾਰੀਆਂ ਅੰਮ੍ਰਿਤਸਰ ਜਾਣ ਲਈ ਬੱਸ ਦੀ ਉਡੀਕ ਕਰ ਰਹੀਆਂ ਸਨ। ਇਸ ਦੌਰਾਨ ਮਹਿਤਾ ਵਾਲੀ ਸਾਈਡ ਤੋਂ ਆ ਰਿਹਾ ਟਰਾਲਾ ਨੰਬਰ RJ 09 GA 6390 ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੀਆਂ ਸਵਾਰੀਆਂ ’ਤੇ ਚੜ੍ਹ ਗਿਆ।
ਹਾਦਸੇ ਵਿੱਚ ਪਿੰਡ ਸੈਦੋਲੇਹਲ ਦੀ ਰਹਿਣ ਵਾਲੀ ਇੱਕ ਔਰਤ ਦੀ ਲੱਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ, ਜਦਕਿ ਇੱਕ ਬੱਚੀ ਨੂੰ ਵੀ ਸੱਟਾਂ ਲੱਗੀਆਂ। ਮੌਕੇ ’ਤੇ ਮੌਜੂਦ ਲੋਕਾਂ ਨੇ 108 ਐਂਬੂਲੈਂਸ ਅਤੇ 112 ਪੁਲਿਸ ਹੈਲਪਲਾਈਨ ’ਤੇ ਸੂਚਨਾ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਤਰਸਿੱਕਾ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਟਰਾਲੇ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਟਰਾਲੇ ਦਾ ਡਰਾਈਵਰ ਮੌਕੇ ’ਤੇ ਲੋਕਾਂ ਵੱਲੋਂ ਕਾਬੂ ਕਰ ਲਿਆ ਗਿਆ ਸੀ, ਪਰ ਬਾਅਦ ਵਿੱਚ ਭੀੜ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਿਆ। ਪੁਲਿਸ ਵੱਲੋਂ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।
Tragic Accident In Amritsar Truck Runs Over Passengers Waiting For A Bus Woman Suffers A Broken Leg
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)