ਲੋਧੀ ਕਲੱਬ ਰੋਡ ਦੀ ਜ਼ਮੀਨ ਦੇ ਸੌਦੇ 'ਚ 2.50 ਕਰੋੜ ਦੀ ਕਥਿਤ ਧੋਖਾਧੜੀ, ਚਾਰ ਖ਼ਿਲਾਫ਼ ਕੇਸ ਦਰਜ

26/07/2026 | Public Times Bureau | Panjab

ਲੋਧੀ ਕਲੱਬ ਰੋਡ ਸਥਿਤ ਇੱਕ ਕੀਮਤੀ ਜਾਇਦਾਦ ਦੇ ਸੌਦੇ ਨੂੰ ਲੈ ਕੇ 2.50 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਦੁੱਗਰੀ ਪੁਲਿਸ ਨੇ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਚਾਰ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਅਤੇ ਅਪਰਾਧਿਕ ਸਾਜ਼ਿਸ਼ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੱਖੋਵਾਲ ਰੋਡ ਸਥਿਤ ਸ਼ਹੀਦ ਭਗਤ ਸਿੰਘ ਨਗਰ ਦੇ ਰਹਿਣ ਵਾਲੇ ਰਾਕੇਸ਼ ਸਚਦੇਵਾ ਨੇ ਦੋਸ਼ ਲਗਾਇਆ ਕਿ ਬਖ਼ਸ਼ੀਸ਼ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰਪਾਲ ਸਿੰਘ ਅਤੇ ਹਰਲੀਨ ਕੌਰ ਨੇ ਲੋਧੀ ਕਲੱਬ ਰੋਡ 'ਤੇ ਸਥਿਤ ਕਰੀਬ 1328.50 ਵਰਗ ਗਜ਼ ਜ਼ਮੀਨ ਦਾ ਸੌਦਾ ਕਰਕੇ ਉਸ ਤੋਂ 2.50 ਕਰੋੜ ਰੁਪਏ ਪ੍ਰਾਪਤ ਕਰ ਲਏ, ਪਰ ਤੈਅ ਸ਼ਰਤਾਂ ਅਨੁਸਾਰ ਸੌਦਾ ਪੂਰਾ ਨਹੀਂ ਕੀਤਾ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਪਹਿਲਾਂ ਤੋਂ ਸਾਜ਼ਿਸ਼ ਰਚ ਕੇ ਉਸ ਨਾਲ ਧੋਖਾਧੜੀ ਕੀਤੀ।

ਪੁਲਿਸ ਅਧਿਕਾਰੀਆਂ ਮੁਤਾਬਕ ਸ਼ਿਕਾਇਤ ਦੀ ਜਾਂਚ ਦੌਰਾਨ ਦੋਸ਼ਾਂ ਵਿੱਚ ਤੱਥ ਸਾਹਮਣੇ ਆਉਣ ਤੋਂ ਬਾਅਦ ਥਾਣਾ ਦੁੱਗਰੀ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 420 (ਧੋਖਾਧੜੀ) ਅਤੇ 120-ਬੀ (ਅਪਰਾਧਿਕ ਸਾਜ਼ਿਸ਼) ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Alleged Fraud Of Rs 2 50 Crore In Lodhi Club Road Land Deal Case Registered Against Four


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App