ਬੁੱਧਵਾਰ ਨੂੰ ਅਬੋਹਰ ਦੇ ਕਈ ਪ੍ਰਾਈਵੇਟ ਸਕੂਲਾਂ ਵਿੱਚ ਬੰਬ ਹੋਣ ਦੀ ਧਮਕੀ ਵਾਲੀ ਈਮੇਲ ਮਿਲਣ ਤੋਂ ਬਾਅਦ ਹਲਚਲ ਮਚ ਗਈ। ਸਕੂਲ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਸਕੂਲ ਖਾਲੀ ਕਰਵਾ ਕੇ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ। ਧਮਕੀ ਮਿਲਣ ਤੋਂ ਬਾਅਦ ਮਾਪੇ ਵੀ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲਾਂ ਵਿੱਚ ਪਹੁੰਚ ਗਏ। ਸਕੂਲੀ ਵਾਹਨਾਂ ਰਾਹੀਂ ਬੱਚਿਆਂ ਨੂੰ ਸੁਰੱਖਿਅਤ ਘਰ ਭੇਜਿਆ ਗਿਆ। ਪੁਲਿਸ ਨੇ ਸਰਚ ਟੀਮਾਂ ਦੀ ਮਦਦ ਨਾਲ ਸਕੂਲਾਂ ਦੇ ਚੱਪੇ-ਚੱਪੇ ਦੀ ਜਾਂਚ ਕੀਤੀ, ਪਰ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।
ਡੀਐਸਪੀ ਹਰੀਸ਼ ਕੁਮਾਰ ਨੇ ਦੱਸਿਆ ਕਿ ਡੀਏਵੀ ਸਕੂਲ ਅਤੇ ਅਨਾਊਂਸਮੈਂਟ ਕਾਨਵੈਂਟ ਸਕੂਲ ਸਮੇਤ ਕੁਝ ਹੋਰ ਸਕੂਲਾਂ ਨੂੰ ਸਵੇਰੇ ਕਰੀਬ 8 ਵਜੇ ਤੋਂ ਬਾਅਦ ਧਮਕੀ ਭਰੀ ਈਮੇਲ ਮਿਲੀ ਸੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਖਾਲੀ ਕਰਵਾਏ ਅਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਕਿਸੇ ਵੀ ਅਫਵਾਹ ’ਤੇ ਵਿਸ਼ਵਾਸ ਨਾ ਕੀਤਾ ਜਾਵੇ। ਡੀਏਵੀ ਸਕੂਲ ਦੀ ਪ੍ਰਿੰਸੀਪਲ ਸਮਿਤਾ ਸ਼ਰਮਾ ਨੇ ਦੱਸਿਆ ਕਿ ਸਵੇਰੇ 8.15 ਵਜੇ ਦੇ ਕਰੀਬ ਸਕੂਲ ਦੀ ਅਧਿਕਾਰਤ ਈਮੇਲ ਆਈਡੀ ’ਤੇ ਧਮਕੀ ਵਾਲੀ ਮੇਲ ਮਿਲੀ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਗਈ ਅਤੇ ਹੁਕਮਾਂ ਅਨੁਸਾਰ ਸਕੂਲ ਬੰਦ ਕਰ ਦਿੱਤਾ ਗਿਆ।
Bomb Threat Email Sent To Abohar Schools Nothing Found During Search
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)