ਪੰਜਾਬ ਬੰਦ ਦਾ ਅੰਮ੍ਰਿਤਸਰ 'ਚ ਮਿਲਿਆ-ਜੁਲਿਆ ਅਸਰ, ਬਾਜ਼ਾਰ ਬੰਦ ਪਰ ਸ਼ਰਾਬ ਦੇ ਠੇਕੇ ਖੁੱਲ੍ਹੇ

30/07/2026 | Public Times Bureau | Panjab

ਬਰਨਾਲਾ ਵਿੱਚ ਸਵਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਵੱਖ-ਵੱਖ ਵਾਲਮੀਕਿ ਜਥੇਬੰਦੀਆਂ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਦਾ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਕਈ ਬਾਜ਼ਾਰ ਬੰਦ ਰਹੇ, ਜਦਕਿ ਕਈ ਥਾਵਾਂ 'ਤੇ ਸ਼ਰਾਬ ਦੇ ਠੇਕੇ ਖੁੱਲ੍ਹੇ ਨਜ਼ਰ ਆਏ। ਹਾਲ ਗੇਟ ਦੇ ਬਾਹਰ ਜਥੇਬੰਦੀਆਂ ਦੇ ਆਗੂਆਂ ਅਤੇ ਸਮਰਥਕਾਂ ਨੇ ਰੋਡ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਲਾਠੀਚਾਰਜ ਦੀ ਘਟਨਾ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਹੈ ਕਿ ਭਗਵਾਨ ਵਾਲਮੀਕੀ ਤੀਰਥ ਧੂਣਾ ਸਾਹਿਬ ਟਰੱਸਟ ਦੇ ਗੱਦੀਨਸ਼ੀਨ ਸੰਤ ਮਲਕੀਤ ਨਾਥ ਅਤੇ ਹੋਰ ਜਥੇਬੰਦੀਆਂ ਨੇ ਪਹਿਲਾਂ ਹੀ ਅੰਮ੍ਰਿਤਸਰ ਵਿੱਚ ਪੰਜਾਬ ਬੰਦ ਨੂੰ ਭਰਪੂਰ ਸਮਰਥਨ ਦੇਣ ਦਾ ਐਲਾਨ ਕੀਤਾ ਸੀ। ਹਾਲਾਂਕਿ ਬੰਦ ਦੌਰਾਨ ਕੁਝ ਦੁਕਾਨਾਂ ਅਤੇ ਸ਼ਰਾਬ ਦੇ ਠੇਕੇ ਖੁੱਲ੍ਹੇ ਰਹਿਣ ਕਾਰਨ ਬੰਦ ਦਾ ਅਸਰ ਪੂਰੀ ਤਰ੍ਹਾਂ ਨਹੀਂ ਦਿਖਾਈ ਦਿੱਤਾ।

Mixed Response To punjab Bandh In Amritsar Markets Closed But Liquor Shops Open


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App