‘ਵਾਰਿਸ ਪੰਜਾਬ ਦੇ’ ਦੇ ਕਾਰਕੁਨਾਂ ਨੇ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ, ਹੋਰ ਸਿੱਖ ਕੈਦੀਆਂ ਦੀ ਰਿਹਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਬੁੱਧਵਾਰ ਨੂੰ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੀ ਅਗਵਾਈ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਕੀਤੀ। ਰੋਸ ਪ੍ਰਦਰਸ਼ਨ ਕਾਰਨ ਦਿਨ ਭਰ ਮੁਹਾਲੀ ਅਤੇ ਚੰਡੀਗੜ੍ਹ ਦੀਆਂ ਕਈ ਪ੍ਰਮੁੱਖ ਸੜਕਾਂ 'ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ। ਇਸ ਨੂੰ ਦੇਖਦਿਆਂ ਚੰਡੀਗੜ੍ਹ ਅਤੇ ਮੁਹਾਲੀ ਟ੍ਰੈਫਿਕ ਪੁਲਿਸ ਨੇ ਵਿਸ਼ੇਸ਼ ਟ੍ਰੈਫਿਕ ਐਡਵਾਈਜ਼ਰੀ ਜਾਰੀ ਕਰਕੇ ਕਈ ਰੂਟਾਂ 'ਤੇ ਡਾਇਵਰਸ਼ਨ ਅਤੇ ਪਾਬੰਦੀਆਂ ਲਾਗੂ ਕੀਤੀਆਂ।
ਸਵੇਰੇ 9:30 ਵਜੇ ਤੋਂ ਸੈਕਟਰ-43 ਆਈਐੱਸਬੀਟੀ, ਵਾਈਪੀਐੱਸ ਚੌਕ, ਪੰਜਾਬ ਸਕੂਲ ਸਿੱਖਿਆ ਬੋਰਡ ਨੇੜੇ ਅਤੇ ਚੰਡੀਗੜ੍ਹ-ਮੁਹਾਲੀ ਨੂੰ ਜੋੜਨ ਵਾਲੇ ਕਈ ਮੁੱਖ ਰਸਤਿਆਂ 'ਤੇ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਰਹੀ। ਬੱਸਾਂ ਲਈ ਵੀ ਬਦਲਵੇਂ ਰੂਟ ਤੈਅ ਕੀਤੇ ਗਏ। ਪੁਲਿਸ ਨੇ ਲੋਕਾਂ ਨੂੰ ਪ੍ਰਭਾਵਿਤ ਰਸਤਿਆਂ ਤੋਂ ਬਚਣ, ਬਦਲਵੇਂ ਰੂਟਾਂ ਦੀ ਵਰਤੋਂ ਕਰਨ ਅਤੇ ਟ੍ਰੈਫਿਕ ਸਬੰਧੀ ਤਾਜ਼ਾ ਜਾਣਕਾਰੀ ਲਈ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਜਾਰੀ ਅਪਡੇਟਸ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
Mohali chandigarh Traffic Affected By waris Punjab De Protest
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)