ਅਧਿਆਪਕ ਮੰਗਾਂ ਨੂੰ ਲੈ ਕੇ ਡੀਟੀਐਫ ਦੀ ਮੁਹਾਲੀ 'ਚ ਸੂਬਾ ਪੱਧਰੀ ਰੈਲੀ

30/07/2026 | Public Times Bureau | Panjab

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ (ਡੀਟੀਐਫ) ਵੱਲੋਂ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਮੁਹਾਲੀ ਵਿੱਚ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਪੰਜਾਬ ਭਰ ਤੋਂ ਅਧਿਆਪਕ ਕਾਫ਼ਲਿਆਂ ਦੇ ਰੂਪ ਵਿੱਚ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਇਕੱਠੇ ਹੋਣਗੇ ਅਤੇ ਉਥੋਂ ਮਾਰਚ ਕਰਦੇ ਹੋਏ ਸਿੱਖਿਆ ਭਵਨ ਵੱਲ ਰੁਖ ਕਰਨਗੇ। ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਕਿਹਾ ਕਿ ਅਧਿਆਪਕ ਪਿਛਲੇ 8 ਸਾਲਾਂ ਤੋਂ ਪ੍ਰਮੋਸ਼ਨਾਂ ਦੀ ਉਡੀਕ ਕਰ ਰਹੇ ਹਨ, ਪਰ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

ਡੀਟੀਐਫ ਆਗੂਆਂ ਨੇ ਕਿਹਾ ਕਿ ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਅਧਿਆਪਕ ਇਕੱਠੇ ਹੋ ਕੇ ਆਪਣੀਆਂ ਮੰਗਾਂ ਲਈ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਜਥੇਬੰਦੀ ਨੇ ਸਰਕਾਰ ਤੋਂ ਪ੍ਰਾਇਮਰੀ ਤੋਂ ਮਾਸਟਰ ਕੇਡਰ ਤੱਕ ਦੀਆਂ ਪਿਛਲੇ 8 ਸਾਲਾਂ ਤੋਂ ਪੈਂਡਿੰਗ ਪ੍ਰਮੋਸ਼ਨਾਂ ਤੁਰੰਤ ਕਰਨ ਦੀ ਮੰਗ ਕੀਤੀ ਹੈ।

Dtf Holds State level Rally In Mohali Over Teacher Demands


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App