ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ 2026 ਵਿੱਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਵੀਜ਼ਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਯਾਤਰਾ ਦੇ ਇੱਛੁਕ ਸ਼ਰਧਾਲੂਆਂ ਨੂੰ 10 ਅਗਸਤ 2026 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।
ਐੱਸ.ਜੀ.ਪੀ.ਸੀ. ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਸਪੋਰਟ ਦੇ ਨਾਲ ਸਬੰਧਤ ਖੇਤਰ ਦੇ ਐੱਸ.ਜੀ.ਪੀ.ਸੀ. ਮੈਂਬਰ ਦੀ ਸਿਫ਼ਾਰਸ਼ ਅਤੇ ਪਛਾਣ ਸਬੂਤ ਵਜੋਂ ਵੋਟਰ ਕਾਰਡ ਜਾਂ ਕਿਸੇ ਹੋਰ ਪਛਾਣ ਪੱਤਰ ਦੀ ਫੋਟੋਕਾਪੀ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ। ਐੱਸ.ਜੀ.ਪੀ.ਸੀ. ਨੇ ਸੰਗਤਾਂ ਨੂੰ ਸਮੇਂ ਸਿਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ, ਤਾਂ ਜੋ ਵੀਜ਼ਾ ਪ੍ਰਕਿਰਿਆ ਅਤੇ ਯਾਤਰਾ ਸਬੰਧੀ ਅਗਲੀ ਕਾਰਵਾਈ ਬਿਨਾਂ ਕਿਸੇ ਰੁਕਾਵਟ ਦੇ ਪੂਰੀ ਕੀਤੀ ਜਾ ਸਕੇ।
Visa Process For Nankana Sahib Pilgrimage Begins Appeal Made To Submit Passports By August 10
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)