ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪ੍ਰਾਪਤ ਹੋ ਗਿਆ ਹੈ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਹਰ ਸਿੱਖ ਸਤਿਕਾਰ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਜਲਦ ਹੀ ਸਖ਼ਤ ਫੈਸਲਾ ਲਿਆ ਜਾਵੇਗਾ।
ਜਥੇਦਾਰ ਗੜਗੱਜ ਨੇ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਅਤੇ ਆਉਣ ਵਾਲੇ ਰਸਤਿਆਂ ਦੀ ਸਾਫ਼-ਸਫ਼ਾਈ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਅਤੇ ਦੋਸ਼ੀਆਂ ਤੱਕ ਪਹੁੰਚਣ ਵਿੱਚ ਸਫ਼ਲਤਾ ਨਹੀਂ ਮਿਲ ਰਹੀ। ਨਾਲ ਹੀ ਉਨ੍ਹਾਂ ਨੇ ਸੂਬੇ ਵਿੱਚ ਨਸ਼ਿਆਂ ਦੇ ਵਧਦੇ ਕਾਰੋਬਾਰ 'ਤੇ ਵੀ ਚਿੰਤਾ ਪ੍ਰਗਟ ਕੀਤੀ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਸੰਪਰਕ ਕੀਤੇ ਜਾਣ ਸਬੰਧੀ ਜਥੇਦਾਰ ਗੜਗੱਜ ਨੇ ਦਾਅਵਾ ਕੀਤਾ ਕਿ ਵਿਧਾਇਕ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਚੋਣਾਂ ਦੌਰਾਨ ਉਨ੍ਹਾਂ ਦੀ ਵਰਤੋਂ ਕੀਤੀ ਗਈ, ਪਰ ਹੁਣ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਜਥੇਦਾਰ ਨੇ ਇਸ ਸਥਿਤੀ ਨੂੰ ਸਰਕਾਰ ਲਈ ਮੰਦਭਾਗਾ ਕਰਾਰ ਦਿੱਤਾ।
A Decision On Bhai Rajoana s Letter Will Be Taken Soon Jathedar Giani Kuldeep Singh Gargaj
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)