ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੀ ਹਾਲਤ ਖਸਤਾ, 800 ਤੋਂ ਵੱਧ ਬੱਸਾਂ ਹੋਈਆਂ ਕੰਡਮ

31/07/2026 | Public Times Bureau | Panjab

ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਸਰਕਾਰੀ ਬੱਸਾਂ ਦੀ ਗਿਣਤੀ ਲਗਾਤਾਰ ਘਟ ਰਹੀ ਹੈ। ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਵੱਲੋਂ ਕੋਈ ਨਵੀਂ ਸਰਕਾਰੀ ਬੱਸ ਸ਼ਾਮਲ ਨਾ ਕੀਤੇ ਜਾਣ ਕਾਰਨ ਵਿਭਾਗ ਦੀ ਸਥਿਤੀ ਪ੍ਰਭਾਵਿਤ ਹੋਈ ਹੈ। ਵਿਭਾਗੀ ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਕਰੀਬ 800 ਬੱਸਾਂ ਕੰਡਮ ਹੋ ਚੁੱਕੀਆਂ ਹਨ। ਦੂਜੇ ਪਾਸੇ 696 ਨਵੀਆਂ ਬੱਸਾਂ ਸ਼ਾਮਲ ਕਰਨ ਦਾ ਐਲਾਨ ਕੀਤਾ ਜਾਂਦਾ ਰਿਹਾ ਹੈ, ਪਰ ਅਜੇ ਤੱਕ ਨਵੀਆਂ ਬੱਸਾਂ ਸੜਕਾਂ 'ਤੇ ਨਹੀਂ ਉਤਰੀਆਂ। ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਪਹਿਲਾਂ 2407 ਬੱਸਾਂ ਅਤੇ ਪੀਆਰਟੀਸੀ ਕੋਲ 1100 ਬੱਸਾਂ ਸਨ, ਜਦਕਿ ਹੁਣ ਪੰਜਾਬ ਰੋਡਵੇਜ਼ ਦੀਆਂ ਲਗਭਗ 1300 ਅਤੇ ਪੀਆਰਟੀਸੀ ਦੀਆਂ ਕਰੀਬ 800 ਬੱਸਾਂ ਹੀ ਰਹਿ ਗਈਆਂ ਹਨ। ਕਰਮਚਾਰੀ ਯੂਨੀਅਨਾਂ ਦਾ ਦੋਸ਼ ਹੈ ਕਿ ਰੂਟਾਂ ਦੇ ਪ੍ਰਬੰਧਨ ਅਤੇ ਬੱਸਾਂ ਦੀ ਉਪਲਬਧਤਾ ਵਿੱਚ ਕਮੀ ਕਾਰਨ ਸਰਕਾਰੀ ਵਿਭਾਗ ਨੂੰ ਨੁਕਸਾਨ ਹੋ ਰਿਹਾ ਹੈ।


ਯੂਨੀਅਨ ਆਗੂਆਂ ਮੁਤਾਬਕ ਸਪੇਅਰ ਪਾਰਟਸ, ਟਾਇਰਾਂ ਅਤੇ ਬੈਟਰੀਆਂ ਦੀ ਘਾਟ ਕਾਰਨ ਕਈ ਬੱਸਾਂ ਖੜ੍ਹੀਆਂ ਹਨ, ਜਦਕਿ ਪ੍ਰਾਈਵੇਟ ਬੱਸਾਂ ਨੂੰ ਰੂਟ ਮਿਲ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਰਨ ਪੰਜਾਬ ਰੋਡਵੇਜ਼/ਪਨਬੱਸ ਦੇ ਰੋਜ਼ਾਨਾ ਕਈ ਕਿਲੋਮੀਟਰ ਰੂਟ ਪ੍ਰਭਾਵਿਤ ਹੋ ਰਹੇ ਹਨ। ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੇ ਆਗੂਆਂ ਨੇ ਵਿਭਾਗ ਦੀ ਮੌਜੂਦਾ ਸਥਿਤੀ ਲਈ ਪ੍ਰਬੰਧਕੀ ਖਾਮੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਵਿਭਾਗ ਦੀਆਂ ਸਮੱਸਿਆਵਾਂ ਨੂੰ ਲੈ ਕੇ ਵਾਰ-ਵਾਰ ਸੰਘਰਸ਼ ਕਰਨਾ ਪੈ ਰਿਹਾ ਹੈ।

Condition Of Punjab Roadways And Prtc Worsens Over 800 Buses Declared Condemned


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App