ਕਿਸਾਨ ਦੀ ਮੌਤ ਤੋਂ ਬਾਅਦ ਜ਼ਮੀਨ ਰਜਿਸਟਰੀ ਮਾਮਲੇ ’ਚ ਚਾਰ ਖ਼ਿਲਾਫ਼ ਕੇਸ ਦਰਜ

31/07/2026 | Public Times Bureau | Panjab

ਨੇੜਲੇ ਪਿੰਡ ਆਲਮਪੁਰ ਬੋਦਲਾ ਦੇ ਨੌਜਵਾਨ ਕਿਸਾਨ ਬਿੰਦਰ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਜ਼ਮੀਨ ਦੀ ਰਜਿਸਟਰੀ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪਿੰਡ ਭਾਦੜਾ ਦੇ ਰਹਿਣ ਵਾਲੇ ਦਰਸ਼ਨ ਸਿੰਘ ਨੇ ਕਥਿਤ ਤੌਰ ’ਤੇ ਬਿੰਦਰ ਸਿੰਘ ਨੂੰ ਨਸ਼ਾ ਕਰਵਾ ਕੇ ਉਸ ਦੀ 22 ਕਨਾਲ 15 ਮਰਲੇ ਜ਼ਮੀਨ ਆਪਣੇ ਨਾਮ ਰਜਿਸਟਰਡ ਕਰਵਾ ਲਈ ਅਤੇ ਇਸ ਦੇ ਬਦਲੇ ਕੋਈ ਰਕਮ ਨਹੀਂ ਦਿੱਤੀ ਗਈ।

ਪਰਿਵਾਰ ਨੇ ਇਹ ਵੀ ਸਵਾਲ ਚੁੱਕਿਆ ਹੈ ਕਿ ਜੇਕਰ ਜ਼ਮੀਨ ’ਤੇ ਬੈਂਕ ਅਤੇ ਸੁਸਾਇਟੀ ਦਾ ਕਰਜ਼ਾ ਸੀ ਤਾਂ ਬਿਨਾਂ ਐਨ.ਓ.ਸੀ. ਦੇ ਰਜਿਸਟਰੀ ਕਿਵੇਂ ਹੋ ਗਈ। ਉਨ੍ਹਾਂ ਨੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਤਹਿਸੀਲਦਾਰ ਗਿਰਧਾਰੀ ਲਾਲ ਨੇ ਕਿਹਾ ਕਿ ਰਜਿਸਟਰੀ ਲਈ ਪੂਰੇ ਦਸਤਾਵੇਜ਼ ਪੇਸ਼ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਐਨ.ਓ.ਸੀ. ਸਬੰਧੀ ਨੋਟਰੀ ਤੋਂ ਤਸਦੀਕਸ਼ੁਦਾ ਐਫੀਡੇਵਿਟ ਦੇ ਆਧਾਰ ’ਤੇ ਰਜਿਸਟਰੀ ਕੀਤੀ ਗਈ। ਥਾਣਾ ਸਦਰ ਦੇ ਮੁਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।

Case Registered Against Four In Land Registry Case After Farmer s Death


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App