ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ 48 ਸਾਲਾ ਔਰਤ ਸ਼ਮਿੰਦਰ ਕੌਰ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਪਤੀ ਹਰਜੀਵਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕਾ ਦੇ ਭਰਾ ਨਿਰਮਲ ਸਿੰਘ ਨੇ ਦੱਸਿਆ ਕਿ ਸ਼ਮਿੰਦਰ ਕੌਰ ਦਾ ਵਿਆਹ ਕਰੀਬ 18 ਸਾਲ ਪਹਿਲਾਂ ਦਾਨੇਵਾਲਾ ਵਾਸੀ ਹਰਜੀਵਨ ਸਿੰਘ ਨਾਲ ਹੋਇਆ ਸੀ। ਉਸ ਦਾ ਦੋਸ਼ ਹੈ ਕਿ ਵਿਆਹ ਤੋਂ ਕੁਝ ਸਾਲ ਬਾਅਦ ਹੀ ਪਤੀ ਵੱਲੋਂ ਘਰੇਲੂ ਕਲੇਸ਼ ਕੀਤਾ ਜਾਂਦਾ ਸੀ।
ਉਸ ਨੂੰ ਮਾਨਸਿਕ ਤੇ ਸਰੀਰਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾਂਦਾ ਸੀ। ਸ਼ਿਕਾਇਤਕਰਤਾ ਅਨੁਸਾਰ ਇਸੇ ਪ੍ਰੇਸ਼ਾਨੀ ਕਾਰਨ ਸ਼ਮਿੰਦਰ ਕੌਰ ਨੇ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਜਗਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਹਰਜੀਵਨ ਸਿੰਘ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 108 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।
Woman Distressed By Domestic Strife Dies Case Registered Against Husband
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)