1 ਅਗਸਤ ਤੋਂ 40 ਲੱਖ ਮਹਿਲਾਵਾਂ ਦੇ ਖਾਤਿਆਂ ਵਿੱਚ ਆਵੇਗੀ ਰਕਮ: ਸੀਐੱਮ ਮਾਨ

31/07/2026 | Public Times Bureau | Panjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 1 ਅਗਸਤ ਤੋਂ ਸੂਬੇ ਦੀਆਂ ਕਰੀਬ 40 ਲੱਖ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 'ਮਾਵਾਂ ਧੀਆਂ ਸਨਮਾਨ ਯੋਜਨਾ' ਤਹਿਤ ਰਕਮ ਜਮ੍ਹਾਂ ਹੋਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਹਿਲਾਵਾਂ ਦੇ ਮੋਬਾਈਲਾਂ 'ਤੇ ਵੀ ਰਕਮ ਜਮ੍ਹਾਂ ਹੋਣ ਦੇ ਸੁਨੇਹੇ ਆਉਣਗੇ। ਮੋਹਾਲੀ ਦੇ ਸੈਕਟਰ-79 ਸਥਿਤ ਦੁਸਹਿਰਾ ਗਰਾਊਂਡ ਵਿੱਚ ਕਰਵਾਈ ਗਈ "ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ" ਭਗਤੀ ਸੰਧਿਆ ਦੌਰਾਨ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਇਹ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਮੋਹਾਲੀ ਤੋਂ ਖਾਟੂ ਸ਼ਿਆਮ, ਸਾਲਾਸਰ ਧਾਮ, ਰਿਸ਼ੀਕੇਸ਼ ਅਤੇ ਹਰਿਦੁਆਰ ਲਈ ਨਵੀਆਂ ਬੱਸ ਸੇਵਾਵਾਂ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ, ਜੋ 1 ਅਗਸਤ ਤੋਂ ਚੱਲਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬੱਸ ਸੇਵਾਵਾਂ ਨਾਲ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਤੀਰਥ ਯਾਤਰਾ ਨਾ ਕਰ ਸਕਣ ਵਾਲੇ ਸ਼ਰਧਾਲੂਆਂ ਨੂੰ ਵੀ ਦਰਸ਼ਨਾਂ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਉਣਾ ਸਭ ਤੋਂ ਵੱਡੀ ਸੇਵਾ ਹੈ। ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਸੱਭਿਆਚਾਰਕ ਪਰੰਪਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਟੈਕਸ ਰਾਹੀਂ ਮਿਲਣ ਵਾਲੀ ਰਕਮ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਲੋਕ ਭਲਾਈ ਯੋਜਨਾਵਾਂ 'ਤੇ ਖਰਚ ਕੀਤੀ ਜਾ ਰਹੀ ਹੈ।

Funds To Be Credited To The Accounts Of 40 Lakh Women Starting August 1 Cm Mann


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App