ਓਟੀਐਸ-2025 ਸਕੀਮ ਨੂੰ ਭਰਵਾਂ ਹੁੰਗਾਰਾ, 167.23 ਕਰੋੜ ਰੁਪਏ ਦੀ ਵਸੂਲੀ

01/08/2026 | Public Times Bureau | Panjab

ਪੰਜਾਬ ਸਰਕਾਰ ਦੀ ਜੀਐਸਟੀ ਤੋਂ ਪਹਿਲਾਂ ਦੇ ਟੈਕਸ ਬਕਾਏ ਨਿਪਟਾਉਣ ਲਈ ਲਿਆਂਦੀ ਪੰਜਾਬ ਯਕਮੁਸ਼ਤ ਨਿਪਟਾਰਾ (ਓਟੀਐਸ-2025) ਸਕੀਮ ਨੂੰ ਕਰਦਾਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਕੀਮ ਤਹਿਤ ਹੁਣ ਤੱਕ 167.23 ਕਰੋੜ ਰੁਪਏ ਜਮ੍ਹਾਂ ਹੋਏ ਹਨ, ਜਦਕਿ ਸਰਕਾਰ ਨੇ ਟੈਕਸ, ਵਿਆਜ ਅਤੇ ਜੁਰਮਾਨੇ ਵਿੱਚ 534.54 ਕਰੋੜ ਰੁਪਏ ਦੀ ਛੋਟ ਦਿੱਤੀ ਹੈ। ਯੋਗ ਕਰਦਾਤਿਆਂ ਨੂੰ ਹੋਰ ਮੌਕਾ ਦੇਣ ਲਈ ਸਕੀਮ ਦੀ ਮਿਆਦ 30 ਸਤੰਬਰ 2026 ਤੱਕ ਵਧਾ ਦਿੱਤੀ ਗਈ ਹੈ। ਚੀਮਾ ਨੇ ਦੱਸਿਆ ਕਿ 30 ਜੁਲਾਈ 2026 ਤੱਕ ਆਬਕਾਰੀ ਅਤੇ ਕਰ ਵਿਭਾਗ ਨੂੰ 9,782 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਇਹ ਅੰਕੜੇ ਸਰਕਾਰ ਦੀਆਂ ਪਾਰਦਰਸ਼ੀ ਅਤੇ ਕਾਰੋਬਾਰ-ਪੱਖੀ ਨੀਤੀਆਂ 'ਤੇ ਕਰਦਾਤਿਆਂ ਦੇ ਵਿਸ਼ਵਾਸ ਨੂੰ ਦਰਸਾਉਂਦੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਇੱਕ ਪਾਸੇ ਕਰਦਾਤਿਆਂ ਨੂੰ ਪੁਰਾਣੇ ਟੈਕਸ ਵਿਵਾਦਾਂ ਤੋਂ ਰਾਹਤ ਦੇ ਰਹੀ ਹੈ, ਜਦਕਿ ਦੂਜੇ ਪਾਸੇ ਲਗਾਤਾਰ ਬਕਾਇਆ ਨਾ ਭਰਨ ਵਾਲਿਆਂ ਖ਼ਿਲਾਫ਼ ਵਸੂਲੀ ਮੁਹਿੰਮ ਵੀ ਤੇਜ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਇਦਾਦਾਂ ਦੀ ਕੁਰਕੀ ਅਤੇ ਨਿਲਾਮੀ ਰਾਹੀਂ ਹੁਣ ਤੱਕ 12.39 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਨੇ ਅਗਸਤ 2026 ਦੌਰਾਨ ਕਰੀਬ 48.48 ਕਰੋੜ ਰੁਪਏ ਦੇ ਬਕਾਏ ਦੀ ਵਸੂਲੀ ਲਈ 13 ਨਿਲਾਮੀ ਕਾਰਵਾਈਆਂ ਤੈਅ ਕੀਤੀਆਂ ਹਨ। ਸਬੰਧਤ ਕਰਦਾਤਿਆਂ ਨੂੰ ਨਿਲਾਮੀ ਤੋਂ ਪਹਿਲਾਂ ਓਟੀਐਸ-2025 ਸਕੀਮ ਦਾ ਲਾਭ ਲੈ ਕੇ ਆਪਣੇ ਕੇਸਾਂ ਦਾ ਨਿਪਟਾਰਾ ਕਰਨ ਦੀ ਅਪੀਲ ਕੀਤੀ ਗਈ ਹੈ।

Overwhelming Response To Ots 2025 Scheme 167 23 Crore Recovered


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App