ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ’ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਜਥੇਬੰਦੀਆਂ ਦਾ ਪ੍ਰਦਰਸ਼ਨ ਹੁਣ ਅੰਮ੍ਰਿਤਸਰ ਤੱਕ ਪਹੁੰਚ ਗਿਆ ਹੈ। ਜਥੇਬੰਦੀਆਂ ਵੱਲੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਭੰਡਾਰੀ ਪੁਲ ’ਤੇ ਧਰਨਾ ਜਾਰੀ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਸ਼ਨੀਵਾਰ ਨੂੰ ਸ਼ਹਿਰ ਦੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਕੂੜਾ ਸੁੱਟਣ ਅਤੇ ਸੀਵਰੇਜ ਜਾਮ ਕਰਨ ਦੇ ਐਲਾਨ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਵਿਧਾਨ ਸਭਾ ਹਲਕਾ ਉੱਤਰੀ ਦੇ ਵਿਧਾਇਕ ਡਾ. ਅਜੈ ਗੁਪਤਾ ਦੀ ਕੈਨਾਲ ਕਾਲੋਨੀ ਸਥਿਤ ਰਿਹਾਇਸ਼ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਮੁਲਾਜ਼ਮਾਂ ਵੱਲੋਂ ਆਉਣ-ਜਾਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੂਰੇ ਇਲਾਕੇ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ।
ਪ੍ਰਸ਼ਾਸਨ ਨੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀ ਕੀਤੀ ਹੋਈ ਹੈ। ਇਸ ਦੌਰਾਨ ਵਿਧਾਇਕ ਡਾ. ਅਜੈ ਗੁਪਤਾ ਨੇ ਕਿਹਾ ਕਿ ਵਾਲਮੀਕਿ ਸਮਾਜ ਨਾਲ ਉਨ੍ਹਾਂ ਦਾ ਪੁਰਾਣਾ ਰਿਸ਼ਤਾ ਹੈ ਅਤੇ ਸਮਾਜ ਦੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕੱਢਿਆ ਜਾਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨਗੇ। ਉੱਧਰ, ਪ੍ਰਦਰਸ਼ਨ ਕਰ ਰਹੀਆਂ ਵਾਲਮੀਕਿ ਜਥੇਬੰਦੀਆਂ ਨੇ ਕਿਹਾ ਹੈ ਕਿ ਬਰਨਾਲਾ ਲਾਠੀਚਾਰਜ ਮਾਮਲੇ ਦੇ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣ ਤੱਕ ਅੰਦੋਲਨ ਜਾਰੀ ਰਹੇਗਾ। ਜਥੇਬੰਦੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਸ਼ਾਂਤਮਈ ਰਹੇਗਾ, ਪਰ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ’ਤੇ ਫੈਸਲਾ ਲੈਣਾ ਪਵੇਗਾ।
Echoes Of The Protest Against The Barnala Lathi charge Reach Amritsar Security At Mlas Residences Stepped Up
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)