ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਤਾਰਪੁਰ ਲਾਂਘੇ ਨੂੰ ਮੁੜ ਨਾ ਖੋਲ੍ਹਣ ਸਬੰਧੀ ਕੇਂਦਰ ਸਰਕਾਰ ਦੇ ਰੁਖ਼ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਅਹਿਮ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਸਬੰਧੀ ਫ਼ੈਸਲਾ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰਨਾ ਚਾਹੀਦਾ ਹੈ। ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਅਤੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਦੁਨੀਆ ਭਰ ਦੀ ਸਿੱਖ ਸੰਗਤ ਦੀ ਧਾਰਮਿਕ ਆਸਥਾ ਨਾਲ ਜੁੜਿਆ ਹੋਇਆ ਹੈ।
ਐੱਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਲੰਬੇ ਸਮੇਂ ਤੋਂ ਲਾਂਘਾ ਬੰਦ ਰਹਿਣ ਕਾਰਨ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਉਨ੍ਹਾਂ ਦੇ ਅਨੁਸਾਰ ਕਰਤਾਰਪੁਰ ਲਾਂਘਾ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ ਹੈ। ਧਾਮੀ ਨੇ ਕਿਹਾ ਕਿ ਭਾਵੇਂ ਦੇਸ਼ ਦੀ ਸੁਰੱਖਿਆ ਸਰਕਾਰ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ, ਪਰ ਧਾਰਮਿਕ ਆਜ਼ਾਦੀ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਵੀ ਉਤਨਾ ਹੀ ਮਹੱਤਵਪੂਰਨ ਹੈ। ਉਨ੍ਹਾਂ ਸਰਕਾਰ ਤੋਂ ਪ੍ਰਭਾਵਸ਼ਾਲੀ ਪ੍ਰਬੰਧ ਕਰਕੇ ਕਰਤਾਰਪੁਰ ਲਾਂਘੇ ਨੂੰ ਜਲਦ ਮੁੜ ਖੋਲ੍ਹਣ ਬਾਰੇ ਫ਼ੈਸਲਾ ਕਰਨ ਦੀ ਅਪੀਲ ਕੀਤੀ।
Government Should Respect Sikh Sentiments Regarding The Opening Of The Kartarpur Corridor Dhami
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)