ਸ੍ਰੀ ਮੁਕਤਸਰ ਸਾਹਿਬ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਬੇਅਦਬੀ ਕਾਨੂੰਨ ਸਬੰਧੀ ਸਰਕਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਉੱਚ ਪੱਧਰੀ ਕਮੇਟੀ ਨਾਲ ਵਿਚਾਰ-ਵਟਾਂਦਰਾ ਕਰਕੇ ਹੀ ਸੋਧਾਂ ਬਾਰੇ ਫ਼ੈਸਲਾ ਲੈਣਾ ਚਾਹੀਦਾ ਹੈ।
ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿੱਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਜੇਕਰ ਸਰਕਾਰ ਸਥਾਈ ਹੱਲ ਚਾਹੁੰਦੀ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਸੋਧਾਂ ਨੂੰ ਗੰਭੀਰਤਾ ਨਾਲ ਵਿਚਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਭਾਵਸ਼ਾਲੀ ਸਤਿਕਾਰ ਕਾਨੂੰਨ ਬਣੇਗਾ ਅਤੇ ਸਮਾਜ ਵਿੱਚ ਭਰੋਸੇ ਦਾ ਮਾਹੌਲ ਮਜ਼ਬੂਤ ਹੋਵੇਗਾ।
ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖਾਂ ਨੂੰ ਧਰਮ ਅਧੀਨ ਰਾਜਨੀਤੀ ਦੀ ਪ੍ਰੇਰਨਾ ਦਿੰਦਾ ਹੈ ਅਤੇ ਸਿੱਖ ਕੌਮ ਲਈ ਧਾਰਮਿਕ ਤੇ ਸਿਆਸੀ ਤੌਰ 'ਤੇ ਮਜ਼ਬੂਤ ਹੋਣਾ ਸਮੇਂ ਦੀ ਲੋੜ ਹੈ। ਜਥੇਦਾਰ ਨੇ ਇਹ ਵੀ ਕਿਹਾ ਕਿ ਪੰਥਕ ਏਕਤਾ ਅਤੇ ਗੁਰਮਤਿ ਸਿਧਾਂਤਾਂ ਤੋਂ ਦੂਰ ਹੋਣ ਕਾਰਨ ਵਿਰੋਧੀ ਤਾਕਤਾਂ ਨੂੰ ਦਖ਼ਲ ਦਾ ਮੌਕਾ ਮਿਲਦਾ ਹੈ।
ਇਸ ਦੌਰਾਨ ਮੀਰੀ ਪੀਰੀ ਖਾਲਸਾ ਮਾਰਚ ਦਾ ਗੂੜੀ ਸੰਘਰ, ਕਾਉਣੀ, ਦੋਦਾ, ਭੁੱਲਰ, ਬਰਕੰਦੀ ਅਤੇ ਸ੍ਰੀ ਮੁਕਤਸਰ ਸਾਹਿਬ ਸਮੇਤ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਸਵਾਗਤ ਕੀਤਾ ਗਿਆ। ਗਿੱਦੜਬਾਹਾ ਹਲਕੇ ਵਿੱਚ ਵੀ ਅਕਾਲੀ ਆਗੂਆਂ ਅਤੇ ਨੌਜਵਾਨਾਂ ਨੇ ਮਾਰਚ ਦਾ ਭਰਵਾਂ ਸਵਾਗਤ ਕੀਤਾ।
Government Should Hold Consultations With The Sri Akal Takht Committee Regarding The Sacrilege Law Jathedar Gargaj
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)