ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹੜਤਾਲ ਕਾਰਨ 5 ਅਗਸਤ ਤੱਕ ਸਰਕਾਰੀ ਬੱਸ ਸੇਵਾਵਾਂ ਵੱਡੇ ਪੱਧਰ 'ਤੇ ਪ੍ਰਭਾਵਿਤ ਰਹਿਣਗੀਆਂ, ਜਿਸ ਨਾਲ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਸੱਦੇ 'ਤੇ ਸ਼ੁਰੂ ਹੋਈ ਹੜਤਾਲ ਕਾਰਨ ਸੂਬੇ ਦੇ ਕਈ ਬੱਸ ਅੱਡਿਆਂ 'ਤੇ ਯਾਤਰੀਆਂ ਦੀ ਭੀੜ ਦੇਖਣ ਨੂੰ ਮਿਲੀ। ਰੋਜ਼ਾਨਾ ਸਫ਼ਰ ਕਰਨ ਵਾਲੇ ਅਤੇ ਐਮਰਜੈਂਸੀ ਕੰਮਾਂ ਲਈ ਨਿਕਲੇ ਲੋਕਾਂ ਨੂੰ ਵਿਕਲਪਕ ਆਵਾਜਾਈ ਦੀ ਭਾਲ ਕਰਨੀ ਪਈ।
ਯੂਨੀਅਨ ਦਾ ਦਾਅਵਾ ਹੈ ਕਿ ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕਰੀਬ 80 ਫ਼ੀਸਦੀ ਮੁਲਾਜ਼ਮ ਠੇਕੇ 'ਤੇ ਕੰਮ ਕਰਦੇ ਹਨ, ਜਿਸ ਕਾਰਨ ਉਨ੍ਹਾਂ ਦੀ ਹੜਤਾਲ ਨਾਲ ਵੱਡੀ ਗਿਣਤੀ ਵਿੱਚ ਬੱਸ ਰੂਟ ਪ੍ਰਭਾਵਿਤ ਹੋਏ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਹੜਤਾਲ ਤਿੰਨ ਦਿਨ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਅੱਜ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਹੋਣੀ ਹੈ ਅਤੇ ਜੇਕਰ ਮੰਗਾਂ ਦਾ ਕੋਈ ਹੱਲ ਨਾ ਨਿਕਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਲੋੜ ਪੈਣ 'ਤੇ ਹੜਤਾਲ ਅਣਮਿੱਥੇ ਸਮੇਂ ਲਈ ਵੀ ਵਧਾਈ ਜਾ ਸਕਦੀ ਹੈ। ਹਾਲਾਂਕਿ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਪੱਕੇ ਮੁਲਾਜ਼ਮ ਡਿਊਟੀ 'ਤੇ ਹਨ, ਫਿਰ ਵੀ ਕੱਚੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਬੱਸ ਸੇਵਾਵਾਂ ਅਤੇ ਯਾਤਰੀਆਂ ਦੀ ਆਵਾਜਾਈ ਉੱਤੇ ਵਿਆਪਕ ਅਸਰ ਪਿਆ ਹੈ।
Three day Strike By Contractual Employees Government Bus Services Affected Until August 5
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)