ਪੰਜਾਬ ਕਾਂਗਰਸ ਅੰਦਰ ਚੱਲ ਰਹੀ ਧੜੇਬੰਦੀ ਉਸ ਵੇਲੇ ਮੁੜ ਸਾਹਮਣੇ ਆ ਗਈ ਜਦੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਦੌਰੇ ਤੋਂ ਪਹਿਲਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ 'ਭੁਪੇਸ਼ ਬਘੇਲ ਗੋ ਬੈਕ' ਲਿਖੇ ਫਲੈਕਸ ਲਗੇ ਮਿਲੇ। ਇਸ ਮਗਰੋਂ ਬਘੇਲ ਦਾ ਅੱਜ ਦਾ ਦੌਰਾ ਰੱਦ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਭੁਪੇਸ਼ ਬਘੇਲ ਨੇ ਅੱਜ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਬੈਠਕ ਲਈ ਸ੍ਰੀ ਮੁਕਤਸਰ ਸਾਹਿਬ ਪਹੁੰਚਣਾ ਸੀ। ਇਸ ਤੋਂ ਪਹਿਲਾਂ ਹੀ ਬੀਤੀ ਰਾਤ ਅਤੇ ਸਵੇਰੇ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿੱਚ 'ਗੋ ਬੈਕ' ਵਾਲੇ ਫਲੈਕਸ ਲਗਾਏ ਗਏ।
ਸੂਤਰਾਂ ਮੁਤਾਬਕ, ਜਾਣਕਾਰੀ ਮਿਲਣ ਤੋਂ ਬਾਅਦ ਜ਼ਿਆਦਾਤਰ ਫਲੈਕਸ ਹਟਾ ਦਿੱਤੇ ਗਏ, ਹਾਲਾਂਕਿ ਕੁਝ ਥਾਵਾਂ 'ਤੇ ਇਹ ਅਜੇ ਵੀ ਲੱਗੇ ਹੋਣ ਦੀ ਗੱਲ ਸਾਹਮਣੇ ਆਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਫਲੈਕਸ ਲਗਾਉਣ ਲਈ ਵਰਤੇ ਜਾ ਰਹੇ ਇੱਕ ਛੋਟਾ ਹਾਥੀ ਵਾਹਨ ਨੂੰ ਕੁਝ ਆਗੂਆਂ ਨੇ ਰੋਕ ਕੇ ਥਾਣਾ ਸਦਰ ਵਿੱਚ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਵਾਹਨ ਪੁਲਿਸ ਦੇ ਕਬਜ਼ੇ ਵਿੱਚ ਹੈ। ਇਸ ਦੌਰਾਨ ਇਹ ਵੀ ਚਰਚਾ ਹੈ ਕਿ ਫਲੈਕਸ ਲਗਾ ਰਹੇ ਕੁਝ ਵਿਅਕਤੀਆਂ ਨਾਲ ਕੁੱਟਮਾਰ ਹੋਈ, ਜਿਨ੍ਹਾਂ ਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਹਾਲਾਂਕਿ ਪੁਲਿਸ ਜਾਂ ਕਾਂਗਰਸ ਵੱਲੋਂ ਇਸ ਸਬੰਧੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਵਿੱਚ ਕਾਂਗਰਸ ਦੇ ਟਕਸਾਲੀ ਵਰਕਰਾਂ ਅਤੇ ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਨੇ ਵੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ 'ਤੇ ਸਵਾਲ ਚੁੱਕੇ ਸਨ।
go Back Flex Boards Appear In Sri Muktsar Sahib Ahead Of Bhupesh Baghel s Visit Congress Factionalism Exposed Once Again
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)