ਬੇਅਦਬੀ ਕਾਨੂੰਨ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਗੱਲਬਾਤ ਕਰੇ ਸਰਕਾਰ: ਜਥੇਦਾਰ ਗੜਗੱਜ

03/08/2026 | Public Times Bureau | Panjab

ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਗੰਗਸਰ ਸਾਹਿਬ ਵਿਖੇ ਕਰਵਾਏ ਗਏ ‘ਮੀਰੀ-ਪੀਰੀ ਖਾਲਸਾ ਮਾਰਚ’ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਬੇਅਦਬੀ ਸਬੰਧੀ ਕਾਨੂੰਨ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਉੱਚ ਪੱਧਰੀ ਕਮੇਟੀ ਨਾਲ ਰਾਬਤਾ ਕਰਨ ਦੀ ਅਪੀਲ ਕੀਤੀ। ਜਥੇਦਾਰ ਗੜਗੱਜ ਨੇ ਕਿਹਾ ਕਿ ਜੇਕਰ ਸਰਕਾਰ ਬੇਅਦਬੀ ਦੇ ਮਾਮਲਿਆਂ ਦਾ ਸਥਾਈ ਅਤੇ ਪ੍ਰਭਾਵਸ਼ਾਲੀ ਹੱਲ ਚਾਹੁੰਦੀ ਹੈ ਤਾਂ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਕੇ ਉਸ ਦੀਆਂ ਸਿਫ਼ਾਰਸ਼ਾਂ ਨੂੰ ਕਾਨੂੰਨ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਜਿਹੇ ਪ੍ਰਭਾਵਸ਼ਾਲੀ ਕਾਨੂੰਨ ਦੀ ਹਾਮੀ ਹੈ ਜੋ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਦਾ ਸਤਿਕਾਰ ਯਕੀਨੀ ਬਣਾਵੇ ਅਤੇ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕ ਸਕੇ।


ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਲਈ ਧਾਰਮਿਕ ਅਤੇ ਸਿਆਸੀ ਪੱਧਰ 'ਤੇ ਇਕਜੁੱਟ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ। ਮੀਰੀ-ਪੀਰੀ ਦੇ ਸਿਧਾਂਤ ਦੀ ਵਿਆਖਿਆ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਧਰਮ ਵਿੱਚ ਰਾਜਨੀਤੀ ਧਾਰਮਿਕ ਕਦਰਾਂ-ਕੀਮਤਾਂ ਦੇ ਅਧੀਨ ਲੋਕ ਭਲਾਈ ਦਾ ਸਾਧਨ ਹੈ। ਉਨ੍ਹਾਂ ਜੈਤੋ ਮੋਰਚੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾ ਆਪਣੇ ਧਰਮ ਅਤੇ ਸਿਧਾਂਤਾਂ ਦੀ ਰੱਖਿਆ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਗੁਰਬਾਣੀ, ਪੰਥਕ ਏਕਤਾ ਅਤੇ ਸਮਾਜਿਕ ਜ਼ਿੰਮੇਵਾਰੀਆਂ ਬਾਰੇ ਸੰਬੋਧਨ ਕੀਤਾ। ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

Government Should Hold Talks With The Akal Takht Committee Regarding The Sacrilege Law Jathedar Gargajj


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App