ਭੋਗਪੁਰ ਨੇੜੇ ਪਿੰਡ ਡੱਲੀ ਕੋਲ ਜੀਟੀ ਰੋਡ 'ਤੇ ਮੰਗਲਵਾਰ ਤੜਕੇ ਇੱਕ ਆਵਾਰਾ ਪਸ਼ੂ ਨੂੰ ਕਿਸੇ ਅਣਪਛਾਤੇ ਭਾਰੀ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਵਿੱਚ ਕਿਸੇ ਮਨੁੱਖੀ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ। ਸੂਚਨਾ ਮਿਲਣ 'ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ 'ਤੇ ਪਹੁੰਚੀ। ਏ.ਐੱਸ.ਆਈ. ਰਣਧੀਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਹਾਦਸਾ ਰਾਤ ਸਮੇਂ ਕਿਸੇ ਭਾਰੀ ਵਾਹਨ ਦੀ ਟੱਕਰ ਕਾਰਨ ਵਾਪਰਿਆ। ਬਾਅਦ ਵਿੱਚ ਨਗਰ ਕੌਂਸਲ ਭੋਗਪੁਰ ਦੇ ਸਫ਼ਾਈ ਕਰਮਚਾਰੀਆਂ ਨੇ ਜੇ.ਸੀ.ਬੀ. ਦੀ ਮਦਦ ਨਾਲ ਮ੍ਰਿਤਕ ਪਸ਼ੂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ। ਜੀਟੀ ਰੋਡ 'ਤੇ ਘੁੰਮਦੇ ਆਵਾਰਾ ਪਸ਼ੂ ਲਗਾਤਾਰ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਸਮੱਸਿਆ ਦੇ ਸਥਾਈ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ।
Stray Animal Dies On Gt Road Major Accident Averted
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)