ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਡੀਏ (ਮਹਿੰਗਾਈ ਭੱਤਾ) ਮਾਮਲੇ ’ਚ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਦਾ ਮੁਲਾਜ਼ਮਾਂ ਦੇ ਹੱਕ ਵਿੱਚ ਆਇਆ ਫੈਸਲਾ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਦਾ ਹੈ।
ਚੰਦੂਮਾਜਰਾ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਵਿੱਚ ਦੇਰੀ ਕੀਤੀ ਜਾ ਰਹੀ ਹੈ ਅਤੇ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਦਾਲਤਾਂ ਵੱਲੋਂ ਵਾਰ-ਵਾਰ ਹੁਕਮ ਦਿੱਤੇ ਜਾਣ ਦੇ ਬਾਵਜੂਦ ਡੀਏ ਦੇ ਭੁਗਤਾਨ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ।
ਉਨ੍ਹਾਂ ਸਰਕਾਰ ’ਤੇ ਇਸ਼ਤਿਹਾਰਬਾਜ਼ੀ ਅਤੇ ਹੋਰ ਖਰਚਿਆਂ ’ਤੇ ਬੇਲੋੜਾ ਪੈਸਾ ਖਰਚ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਇੱਕ ਪਾਸੇ ਮੁਲਾਜ਼ਮਾਂ ਨੂੰ ਬਜਟ ਦੀ ਘਾਟ ਦਾ ਹਵਾਲਾ ਦਿੱਤਾ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਪ੍ਰਚਾਰ ’ਤੇ ਵੱਡੇ ਖਰਚੇ ਕੀਤੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਮੁਲਾਜ਼ਮਾਂ ਦੇ ਬਣਦੇ ਹੱਕ ਤੁਰੰਤ ਜਾਰੀ ਕਰੇ।
Chandumajra Terms High Court s Verdict On Da Issue A Failure Of The Government
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)