ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਉਬੋਕੇ ਸਥਿਤ ਗੁਰਦੁਆਰਾ ਚੜ੍ਹਦੀ ਪੱਤੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਦੌਰਾਨ ਦੋ ਧਿਰਾਂ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵਿੱਚ ਘੱਟੋ-ਘੱਟ 5 ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ 2 ਨੂੰ ਗੋਲੀ ਲੱਗਣ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਘਟਨਾ ਸਮੇਂ ਅਕਾਲੀ ਦਲ ਵਾਰਿਸ ਪੰਜਾਬ ਦੇ ਸਰਗਰਮ ਆਗੂ ਹਰਪ੍ਰੀਤ ਸਿੰਘ ਖਾਲਸਾ ਆਪਣੇ ਕੁਝ ਸਾਥੀਆਂ ਸਮੇਤ ਪਿੰਡ ਉਬੋਕੇ ਪਹੁੰਚੇ ਹੋਏ ਸਨ। ਇਸ ਦੌਰਾਨ ਦੋ ਧਿਰਾਂ ਵਿਚਾਲੇ ਤਕਰਾਰ ਹੋ ਗਈ, ਜੋ ਬਾਅਦ ਵਿੱਚ ਹਿੰਸਕ ਰੂਪ ਧਾਰ ਗਈ।
ਦੋਸ਼ ਹੈ ਕਿ ਹਮਲਾਵਰਾਂ ਨੇ 12 ਬੋਰ ਹਥਿਆਰ ਨਾਲ ਕਈ ਫਾਇਰ ਕੀਤੇ, ਜਿਸ ਕਾਰਨ ਗੁਰਦੁਆਰਾ ਸਾਹਿਬ ਵਿੱਚ ਭਗਦੜ ਮਚ ਗਈ। ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪੱਟੀ ਲਿਜਾਇਆ ਗਿਆ, ਜਿੱਥੋਂ ਕੁਝ ਨੂੰ ਮੁੱਢਲੇ ਇਲਾਜ ਤੋਂ ਬਾਅਦ ਅਗਲੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਦੇ ਉੱਚ ਅਧਿਕਾਰੀ ਭਾਰੀ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਮਲੇ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਅਤੇ ਭਾਲ ਕੀਤੀ ਜਾ ਰਹੀ ਹੈ। ਡੀਐੱਸਪੀ ਪੱਟੀ ਰਵੀਸ਼ੇਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਸਿਆਸੀ ਰੰਜਿਸ਼ ਨਾਲ ਜੁੜਿਆ ਹੋਇਆ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਾਰੇ ਤੱਥਾਂ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Shots Fired At Gurdwara Sahib In Uboke Village patti 5 Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)