ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ, ਜਿਸ ਕਾਰਨ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਰਹੀਆਂ। ਹਾਲਾਂਕਿ, ਸਰਕਾਰ ਵੱਲੋਂ ਮੰਗਾਂ 'ਤੇ ਹਾਂ-ਪੱਖੀ ਭਰੋਸਾ ਮਿਲਣ ਤੋਂ ਬਾਅਦ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਵੱਲ ਕੀਤਾ ਜਾਣ ਵਾਲਾ ਰੋਸ ਮਾਰਚ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਸਰਕਾਰ ਨਾਲ ਹੋਈ ਗੱਲਬਾਤ ਦੌਰਾਨ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ 'ਤੇ ਸਕਾਰਾਤਮਕ ਰਵੱਈਆ ਦਿਖਾਇਆ ਗਿਆ ਹੈ, ਜਿਸ ਤੋਂ ਬਾਅਦ ਸੀਐੱਮ ਹਾਊਸ ਦੇ ਘਿਰਾਓ ਦਾ ਫੈਸਲਾ ਟਾਲ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੜਤਾਲ ਖਤਮ ਕਰਨ ਬਾਰੇ ਅੰਤਿਮ ਫੈਸਲਾ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਮੁੜ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਜਾਵੇਗੀ।
Prtc And Punbus Strike Continues In Punjab Plan To Lay Siege To The Cm s Residence Postponed
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)