ਜ਼ੀਰਕਪੁਰ ਦੇ ਢਕੋਲੀ ਵਿੱਚ ਰਹਿ ਰਹੀ ਬਿਹਾਰ ਦੀ ਇੱਕ ਮਹਿਲਾ ਨੇ ਮੁਹਾਲੀ ਦੇ ਐੱਸਐੱਸਪੀ ਕੋਲ ਸ਼ਿਕਾਇਤ ਦੇ ਕੇ ਇੱਕ ਵਿਅਕਤੀ 'ਤੇ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ, ਜਬਰਨ ਧਰਮ ਪਰਿਵਰਤਨ ਕਰਵਾਉਣ, ਘਰੇਲੂ ਹਿੰਸਾ ਅਤੇ ਦਾਜ ਲਈ ਤੰਗ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਮਹਿਲਾ ਨੇ ਜ਼ੀਰਕਪੁਰ ਮਹਿਲਾ ਥਾਣਾ ਪੁਲਿਸ ਦੀ ਕਾਰਵਾਈ 'ਤੇ ਵੀ ਸਵਾਲ ਚੁੱਕੇ ਹਨ। ਸ਼ਿਕਾਇਤ ਮੁਤਾਬਕ, ਪੀੜਤਾ ਦੀ ਮੁਲਾਕਾਤ ਜ਼ੀਰਕਪੁਰ ਵਿੱਚ ਕੰਮ ਕਰਦੇ ਬਿਹਾਰ ਦੇ ਰਹਿਣ ਵਾਲੇ ਮੀਰ ਅਰਫਾਕ ਅਲੀ ਨਾਲ ਹੋਈ ਸੀ। ਮਹਿਲਾ ਦਾ ਦੋਸ਼ ਹੈ ਕਿ ਮੁਲਜ਼ਮ ਨੇ ਵਿਆਹ ਦਾ ਭਰੋਸਾ ਦੇ ਕੇ ਕਰੀਬ ਪੰਜ ਸਾਲ ਤੱਕ ਉਸ ਨਾਲ ਸਬੰਧ ਬਣਾਏ, ਪਰ ਵਿਆਹ ਦੀ ਗੱਲ ਹਰ ਵਾਰ ਟਾਲਦਾ ਰਿਹਾ।
ਮਹਿਲਾ ਦਾ ਕਹਿਣਾ ਹੈ ਕਿ ਮਾਰਚ 2026 ਵਿੱਚ ਉਸ ਨੇ ਮਹਿਲਾ ਥਾਣੇ ਵਿੱਚ ਸ਼ਿਕਾਇਤ ਦਿੱਤੀ ਸੀ, ਪਰ ਐੱਫਆਈਆਰ ਦਰਜ ਕਰਨ ਦੀ ਥਾਂ ਸਮਝੌਤੇ ਦਾ ਦਬਾਅ ਬਣਾਇਆ ਗਿਆ ਅਤੇ ਬਾਅਦ ਵਿੱਚ ਦੋਵਾਂ ਦਾ ਨਿਕਾਹ ਕਰਵਾ ਦਿੱਤਾ ਗਿਆ। ਪੀੜਤਾ ਨੇ ਦੋਸ਼ ਲਗਾਇਆ ਕਿ ਵਿਆਹ ਤੋਂ ਬਾਅਦ ਉਸ ਤੋਂ ਨਿਕਾਹ ਦੇ ਨਾਂ 'ਤੇ ਕਈ ਦਸਤਾਵੇਜ਼ਾਂ 'ਤੇ ਦਸਤਖ਼ਤ ਕਰਵਾਏ ਗਏ ਅਤੇ ਬਾਅਦ ਵਿੱਚ ਦੱਸਿਆ ਗਿਆ ਕਿ ਇਨ੍ਹਾਂ ਰਾਹੀਂ ਉਸ ਦਾ ਧਰਮ ਪਰਿਵਰਤਨ ਕਰਵਾ ਦਿੱਤਾ ਗਿਆ। ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਮੁਲਜ਼ਮ ਵੱਲੋਂ ਉਸ ਨਾਲ ਮਾਰਕੁੱਟ ਕੀਤੀ ਜਾਂਦੀ ਸੀ।
ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਸਨ ਅਤੇ ਦਾਜ ਦੀ ਮੰਗ ਵੀ ਕੀਤੀ ਜਾਂਦੀ ਸੀ। ਸ਼ਿਕਾਇਤ ਵਿੱਚ ਮੁਲਜ਼ਮ ਦੇ ਕੁਝ ਪਰਿਵਾਰਕ ਮੈਂਬਰਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਮਹਿਲਾ ਦਾ ਇਹ ਵੀ ਦੋਸ਼ ਹੈ ਕਿ ਕੁਝ ਸਮੇਂ ਬਾਅਦ ਮੁਲਜ਼ਮ ਜ਼ੀਰਕਪੁਰ ਛੱਡ ਕੇ ਬਿਹਾਰ ਚਲਾ ਗਿਆ ਅਤੇ ਉਸ ਨੂੰ ਆਪਣੇ ਨਾਲ ਰੱਖਣ ਤੋਂ ਇਨਕਾਰ ਕਰ ਦਿੱਤਾ। ਦੂਜੇ ਪਾਸੇ, ਜ਼ੀਰਕਪੁਰ ਦੀ ਏਐੱਸਪੀ ਗਜ਼ਲਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਨੂੰ ਫਿਲਹਾਲ ਇਹ ਸ਼ਿਕਾਇਤ ਪ੍ਰਾਪਤ ਨਹੀਂ ਹੋਈ। ਸ਼ਿਕਾਇਤ ਮਿਲਣ ਤੋਂ ਬਾਅਦ ਸਾਰੇ ਤੱਥਾਂ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
Allegations Of Marriage Pretext Religious Conversion And Abuse Complaint Lodged With Mohali Ssp
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)