7 ਅਗਸਤ ਦੀ ਚੰਡੀਗੜ੍ਹ ਰੈਲੀ ਲਈ ਗੌਰਮਿੰਟ ਟੀਚਰਜ਼ ਯੂਨੀਅਨ ਦੀ ਅਪੀਲ

04/08/2026 | Public Times Bureau | Panjab

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਸਮੂਹ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ 7 ਅਗਸਤ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ 'ਤੇ ਚੰਡੀਗੜ੍ਹ ਵਿੱਚ ਹੋਣ ਵਾਲੀ ਵਿਸ਼ਾਲ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਅਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਹੈ।

ਯੂਨੀਅਨ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੇਂਡੂ ਅਤੇ ਬਾਰਡਰ ਏਰੀਆ ਭੱਤੇ ਸਮੇਤ ਬੰਦ ਕੀਤੇ ਭੱਤੇ ਬਹਾਲ ਕਰਨ, ਖਾਲੀ ਅਸਾਮੀਆਂ ਭਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸਿੱਖਿਆ ਵਿਭਾਗ ਦੀਆਂ ਲੰਬਿਤ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ ਦੁਹਰਾਈ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਹੋਣ ਕਾਰਨ 7 ਅਗਸਤ ਦੀ ਰੈਲੀ ਰਾਹੀਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਏਕਤਾ ਅਤੇ ਸੰਘਰਸ਼ ਦਾ ਸੰਦੇਸ਼ ਦਿੱਤਾ ਜਾਵੇਗਾ। ਯੂਨੀਅਨ ਨੇ ਸਾਰੀਆਂ ਜ਼ਿਲ੍ਹਾ, ਬਲਾਕ ਅਤੇ ਸਕੂਲ ਇਕਾਈਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਚੰਡੀਗੜ੍ਹ ਪੁੱਜ ਕੇ ਰੈਲੀ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ ਹੈ।

Government Teachers Union s Appeal For The August 7 Chandigarh Rally


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App