ਸਲੋਕ ਮਃ ੧ ॥ ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥ ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥ ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥ ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ ॥ ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥ ਮਃ ੧ ॥ ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥ ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥੨॥ ਮਃ ੧ ॥ ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ ॥ ਮੈ ਤਨਿ ਅਵਗਣ ਏਤੜੇ ਖਸਮੁ ਨ ਫੇਰੇ ਚਿਤੁ ॥੩॥ ਮਃ ੧ ॥ ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ ॥ ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥੪॥ ਪਉੜੀ ॥ ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ ॥ ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ ॥ ਅਨਹਦ ਸਬਦੁ ਵਜਾਇ ਜੋਤੀ ਜੋਤਿ ਧਰਿ ॥ ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ ॥ ਜਗ ਮਹਿ ਵਰਤੈ ਆਪਿ ਹਰਿ ਸੇਤੀ ਪ੍ਰੀਤਿ ਕਰਿ ॥੧੫॥
ਅਰਥ: ਹੇ ਗੁਰੂ! ਤੂੰ ਬਖ਼ਸ਼ਸ਼ ਕਰਨ ਜੋਗਾ ਹੈਂ, ਮੈਨੂੰ ਖ਼ੈਰ ਪਾ ('ਨਾਮ' ਦਾ) , ਮੇਰੀ ਹਉਮੈ ਮੇਰਾ ਅਹੰਕਾਰ ਕਾਮ ਤੇ ਕ੍ਰੋਧ ਦੂਰ ਹੋ ਜਾਏ। (ਹੇ ਗੁਰੂ! ਤੇਰੇ ਦਰ ਤੋਂ ਮੈਨੂੰ) ਪ੍ਰਭੂ ਦਾ ਨਾਮ (ਜ਼ਿੰਦਗੀ ਲਈ) ਸਹਾਰਾ ਮਿਲ ਜਾਏ ਤੇ ਮੇਰਾ ਚਸਕਾ ਤੇ ਲੋਭ ਚੰਗੀ ਤਰ੍ਹਾਂ ਸੜ ਜਾਏ। ਪ੍ਰਭੂ ਦਾ ਨਾਮ ਦਿਨ ਰਾਤ ਨਵੇਂ ਤੋਂ ਨਵਾਂ ਹੁੰਦਾ ਹੈ (ਭਾਵ, ਜਿਉਂ ਜਿਉਂ ਜਪੀਏ, ਇਸ ਨਾਲ ਪਿਆਰ ਵਧਦਾ ਹੈ) 'ਨਾਮ' ਪਵਿਤ੍ਰ ਹੈ, ਇਹ ਕਦੇ ਮੈਲਾ ਨਹੀਂ ਹੁੰਦਾ (ਤਾਹੀਏਂ) , ਹੇ ਨਾਨਕ! 'ਨਾਮ' ਜਪਿਆਂ (ਹਉਮੈ ਦੇ) ਗੇੜ ਤੋਂ ਬਚੀਦਾ ਹੈ। ਹੇ ਪ੍ਰਭੂ! ਇਹ ਸੁਖ ਤੇਰੀ ਮਿਹਰ ਦੀ ਨਜ਼ਰ ਨਾਲ ਮਿਲਦਾ ਹੈ।੧। ਜਿਤਨੀਆਂ ਭੀ ਜੀਵ-ਇਸਤ੍ਰੀਆਂ ਖਸਮ-ਪ੍ਰਭੂ ਦੇ ਬੂਹੇ ਤੇ ਖਲੋਤੀਆਂ ਹੋਈਆਂ ਹਨ। ਉਹਨਾਂ ਸਭਨਾਂ ਦਾ ਇੱਕ ਪ੍ਰਭੂ ਹੀ ਰਾਖਾ ਹੈ। ਹੇ ਨਾਨਕ! ਖਸਮ-ਪ੍ਰਭੂ ਦੇ ਪਿਆਰ ਰੰਗ ਵਿਚ ਰੰਗੀਆਂ ਹੋਈਆਂ ਪ੍ਰਭੂ ਦੀਆਂ ਹੀ ਮੋਹਣੀਆਂ ਗੱਲਾਂ (ਇਕ ਦੂਜੀ ਪਾਸੋਂ) ਪੁੱਛਦੀਆਂ ਹਨ।੨। ਸਾਰੀਆਂ ਜੀਵ-ਇਸਤ੍ਰੀਆਂ ਖਸਮ-ਪ੍ਰਭੂ ਦੇ ਪਿਆਰ ਵਿਚ ਰੰਗੀਆਂ ਹੋਈਆਂ ਹਨ, (ਉਹਨਾਂ ਸੋਹਾਗਣਾਂ ਦੇ ਸਾਮ੍ਹਣੇ) ਮੈਂ ਮੰਦੇ ਭਾਗਾਂ ਵਾਲੀ ਕਿਸ ਗਿਣਤੀ ਵਿਚ ਹਾਂ? ਮੇਰੇ ਸਰੀਰ ਵਿਚ ਇਤਨੇ ਔਗੁਣ ਹਨ ਕਿ ਖਸਮ ਮੇਰੇ ਵਲ ਧਿਆਨ ਭੀ ਨਹੀਂ ਕਰਦਾ।੩।
Shalok First Mehl O True Guru Bless Me With Your Charity You Are The All powerful Giver
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)