ਕੈਨੇਡਾ ਦੀ ਐਨਆਰਆਈ ਲੜਕੀ ਨਾਲ ਕਥਿਤ ਤਾਂਤਰਿਕ ਵੱਲੋਂ ਜਬਰ-ਜਨਾਹ ਦੀ ਕੋਸ਼ਿਸ਼, ਕੇਸ ਦਰਜ

05/08/2026 | Public Times Bureau | Panjab

ਆਪਣੇ ਭਰਾ ਦੇ ਚੰਗੇ ਭਵਿੱਖ ਲਈ ਵਿਸ਼ੇਸ਼ ਪੂਜਾ ਕਰਵਾਉਣ ਆਈ ਕੈਨੇਡਾ ਵਸਦੀ ਐਨਆਰਆਈ ਲੜਕੀ ਨਾਲ ਹੋਟਲ ਦੇ ਕਮਰੇ ਵਿੱਚ ਕਥਿਤ ਤਾਂਤਰਿਕ ਵੱਲੋਂ ਜਬਰ-ਜਨਾਹ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਰਾਭਾ ਨਗਰ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਰਾਹੁਲ ਸੂਦ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਫ਼ਰਾਰ ਹੈ ਅਤੇ ਉਸ ਦੀ ਭਾਲ ਜਾਰੀ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਪੀੜਤਾ ਆਪਣੀ ਮਾਂ ਅਤੇ ਭਰਾ ਨਾਲ ਲੁਧਿਆਣਾ ਦੇ ਇੱਕ ਹੋਟਲ ਵਿੱਚ ਟਿਕੀ ਹੋਈ ਸੀ, ਜਿੱਥੇ ਰਾਹੁਲ ਸੂਦ ਨੇ ਵਿਸ਼ੇਸ਼ ਪੂਜਾ ਕਰਨ ਦੇ ਨਾਂ 'ਤੇ ਹੋਟਲ ਦੇ ਕਮਰੇ ਵਿੱਚ ਪਹੁੰਚ ਕੇ ਪਹਿਲਾਂ ਪਰਿਵਾਰਕ ਮੈਂਬਰਾਂ ਨੂੰ ਬਾਹਰ ਭੇਜ ਦਿੱਤਾ। ਇਸ ਤੋਂ ਬਾਅਦ ਉਸ ਨੇ ਲੜਕੀ ਨੂੰ ਸਰੀਰ ਵਿੱਚ ‘ਭੂਤ’ ਹੋਣ ਦਾ ਦਾਅਵਾ ਕਰਦੇ ਹੋਏ ਵਿਸ਼ੇਸ਼ ਪ੍ਰਕਿਰਿਆ ਦੇ ਬਹਾਨੇ ਕਥਿਤ ਤੌਰ 'ਤੇ ਅਸ਼ਲੀਲ ਹਰਕਤਾਂ ਕੀਤੀਆਂ ਅਤੇ ਜਬਰ-ਜਨਾਹ ਦੀ ਕੋਸ਼ਿਸ਼ ਕੀਤੀ।

ਸ਼ਿਕਾਇਤ ਮੁਤਾਬਕ ਵਿਰੋਧ ਕਰਨ ਅਤੇ ਰੌਲਾ ਪਾਉਣ 'ਤੇ ਪੀੜਤਾ ਮੁਲਜ਼ਮ ਦੇ ਚੁੰਗਲ ਤੋਂ ਨਿਕਲ ਕੇ ਬਾਹਰ ਆ ਗਈ ਅਤੇ ਪਰਿਵਾਰ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸਰਾਭਾ ਨਗਰ ਦੇ ਐਸਐਚਓ ਵਰਿੰਦਰ ਉੱਪਲ ਨੇ ਦੱਸਿਆ ਕਿ ਰਾਹੁਲ ਸੂਦ ਖ਼ਿਲਾਫ਼ ਬੀਐਨਐਸ ਦੀਆਂ ਧਾਰਾਵਾਂ 74, 75, 79, 127 ਅਤੇ 351 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Alleged Tantric Man Attempts To Rape Canadian Nri Girl Case Registered


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App