ਅੰਮ੍ਰਿਤਸਰ ਦਿਹਾਤ ਪੁਲਿਸ ਨੇ ਹੈਰੋਇਨ ਤਸਕਰੀ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਸਰਹੱਦੀ ਖੇਤਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹੈਰੋਇਨ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਸੁੱਟੀ ਗਈ ਸੀ।
ਖੇਪ ਬਰਾਮਦ ਕਰਨ ਤੋਂ ਬਾਅਦ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕੋਈ ਅਪਰਾਧਿਕ ਮਾਮਲੇ ਦਰਜ ਹਨ ਜਾਂ ਨਹੀਂ। ਇਸ ਦੇ ਨਾਲ ਹੀ ਜਿਸ ਇਲਾਕੇ ਤੋਂ ਖੇਪ ਬਰਾਮਦ ਹੋਈ, ਉੱਥੇ ਤਲਾਸ਼ੀ ਮੁਹਿੰਮ ਜਾਰੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਉਸ ਇਲਾਕੇ ਵਿੱਚ ਹੋਰ ਨਸ਼ੀਲੇ ਪਦਾਰਥ ਵੀ ਲੁਕਾਏ ਹੋ ਸਕਦੇ ਹਨ।
Amritsar Rural Police Arrest Two Smugglers With 10 Kg Of Heroin
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)