ਲੁਧਿਆਣਾ-ਮਲੇਰਕੋਟਲਾ ਰੋਡ 'ਤੇ ਬੁੱਧਵਾਰ ਨੂੰ ਹੋਏ ਸੜਕ ਹਾਦਸੇ ਵਿੱਚ ਇੱਕ ਐਕਟਿਵਾ ਨੂੰ ਅੱਗ ਲੱਗ ਗਈ, ਜਦਕਿ ਬੁਲੇਟ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਵਿੱਚ ਐਕਟਿਵਾ ਸਵਾਰ ਬਜ਼ੁਰਗ ਨੂੰ ਵੀ ਸੱਟਾਂ ਲੱਗੀਆਂ, ਹਾਲਾਂਕਿ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਚਸ਼ਮਦੀਦਾਂ ਅਨੁਸਾਰ ਤੇਜ਼ ਰਫ਼ਤਾਰ ਬੁਲੇਟ ਮੋਟਰਸਾਈਕਲ ਇੱਕ ਅਲਟੋ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਅਚਾਨਕ ਖੱਬੇ ਪਾਸੇ ਮੁੜਿਆ ਅਤੇ ਅੱਗੇ ਜਾ ਰਹੀ ਐਕਟਿਵਾ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨ ਕਰੀਬ 20 ਤੋਂ 25 ਫੁੱਟ ਤੱਕ ਸੜਕ 'ਤੇ ਘਿਸੜਦੇ ਰਹੇ, ਜਿਸ ਕਾਰਨ ਐਕਟਿਵਾ ਨੂੰ ਅੱਗ ਲੱਗ ਗਈ।
ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਦੋਵੇਂ ਜ਼ਖ਼ਮੀਆਂ ਨੂੰ ਨਜ਼ਦੀਕੀ ਪ੍ਰੋਲਾਈਫ ਹਸਪਤਾਲ ਪਹੁੰਚਾਇਆ। ਮੁੱਢਲੀ ਜਾਣਕਾਰੀ ਮੁਤਾਬਕ ਐਕਟਿਵਾ ਸਵਾਰ ਦੀ ਪਛਾਣ ਬਚਿੱਤਰ ਨਗਰ ਵਾਸੀ ਗੁਰਮੀਤ ਸਿੰਘ ਅਤੇ ਬੁਲੇਟ ਸਵਾਰ ਦੀ ਪਛਾਣ ਜਨਤਾ ਨਗਰ ਵਾਸੀ ਜਸ਼ਨ, ਪੁੱਤਰ ਲਵਲੀ, ਵਜੋਂ ਹੋਈ ਹੈ।
Horrific Accident On Ludhiana malerkotla Road Activa Catches Fire Youth Critically Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)