ਹੁਸ਼ਿਆਰਪੁਰ ਨਗਰ ਨਿਗਮ ਵਿੱਚ ਅੱਜ ਤੀਜੇ ਮੇਅਰ ਦੀ ਚੋਣ ਦੌਰਾਨ ਪੱਤਰਕਾਰਾਂ ਨੂੰ ਨਿਗਮ ਦਫ਼ਤਰ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਖ਼ਬਰ ਲਿਖੇ ਜਾਣ ਤੱਕ ਪ੍ਰਸ਼ਾਸਨ ਵੱਲੋਂ ਵੀ ਇਸ ਮਾਮਲੇ 'ਤੇ ਮੀਡੀਆ ਨਾਲ ਕੋਈ ਅਧਿਕਾਰਕ ਗੱਲਬਾਤ ਨਹੀਂ ਕੀਤੀ ਗਈ।
ਮੀਡੀਆ ਕਰਮੀਆਂ ਨੂੰ ਚੋਣ ਪ੍ਰਕਿਰਿਆ ਦੀ ਕਵਰੇਜ ਤੋਂ ਰੋਕਣ ਦੇ ਫ਼ੈਸਲੇ ਨੂੰ ਲੈ ਕੇ ਪੱਤਰਕਾਰਾਂ ਵਿੱਚ ਨਾਰਾਜ਼ਗੀ ਅਤੇ ਰੋਸ ਦੇਖਣ ਨੂੰ ਮਿਲਿਆ। ਪੱਤਰਕਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਦੀ ਰਿਪੋਰਟਿੰਗ ਕਰਨ ਤੋਂ ਰੋਕਿਆ ਗਿਆ, ਜਦਕਿ ਪ੍ਰਸ਼ਾਸਨ ਵੱਲੋਂ ਇਸ ਸੰਬੰਧੀ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ।
ਇਸ ਘਟਨਾ ਨੂੰ ਲੈ ਕੇ ਇਹ ਵੀ ਚਰਚਾ ਰਹੀ ਕਿ ਵਿਰੋਧੀ ਧਿਰ ਵਿੱਚ ਰਹਿੰਦੇ ਸਮੇਂ ਆਮ ਆਦਮੀ ਪਾਰਟੀ ਦੇ ਨੇਤਾ ਨਗਰ ਨਿਗਮ ਦੀ ਕਾਰਵਾਈ ਨੂੰ ਲਾਈਵ ਕਰਨ ਦੀ ਮੰਗ ਕਰਦੇ ਰਹੇ ਸਨ ਅਤੇ ਕਈ ਵਾਰ ਲਾਈਵ ਪ੍ਰਸਾਰਣ ਵੀ ਕੀਤਾ ਸੀ। ਪਰ ਹੁਣ ਸੱਤਾ ਵਿੱਚ ਹੋਣ ਦੇ ਬਾਵਜੂਦ ਮੀਡੀਆ ਨੂੰ ਚੋਣ ਪ੍ਰਕਿਰਿਆ ਦੀ ਕਵਰੇਜ ਲਈ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
Hoshiarpur Mayoral Election Media Barred From Entry Journalists Express Resentment
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)