ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਅੱਜ ਚੰਡੀਗੜ੍ਹ ਵਿੱਚ ਮਹਾਂ ਰੈਲੀ ਕੀਤੀ ਜਾ ਰਹੀ ਹੈ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਅਪੀਲ 'ਤੇ ਇਹ ਰੈਲੀ ਸੈਕਟਰ-39 ਦੀ ਅਨਾਜ ਮੰਡੀ ਵਿੱਚ ਹੋਵੇਗੀ। ਮੁਲਾਜ਼ਮ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਇਹ ਰੈਲੀ ਸਰਕਾਰ ਵਿਰੁੱਧ ਸੰਘਰਸ਼ ਦਾ ਅਹਿਮ ਪੜਾਅ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਰੈਲੀ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਘਿਰਾਓ ਲਈ ਕਾਫ਼ਲਾ ਰਵਾਨਾ ਕੀਤਾ ਜਾਵੇਗਾ।
ਮੁਲਾਜ਼ਮ ਸੰਘਰਸ਼ ਲਹਿਰ ਦੇ ਆਗੂ ਸੁਖਚੈਨ ਸਿੰਘ ਖਹਿਰਾ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਕਨਵੀਨਰ ਕਰਮ ਸਿੰਘ ਧਨੋਆ ਨੇ ਦੱਸਿਆ ਕਿ ਰੈਲੀ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ ਮੁਹਾਲੀ ਦੇ ਵੇਰਕਾ ਚੌਕ ਅਤੇ ਦਾਰਾ ਸਟੂਡੀਓ ਰਸਤੇ ਰਾਹੀਂ ਵੱਡੇ ਕਾਫ਼ਲਿਆਂ ਦੇ ਰੂਪ ਵਿੱਚ ਚੰਡੀਗੜ੍ਹ ਪਹੁੰਚਣਗੇ। ਆਗੂਆਂ ਮੁਤਾਬਕ ਦੁਪਹਿਰ 2 ਵਜੇ ਤੱਕ ਰੈਲੀ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ 'ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਜੇਕਰ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮੌਕੇ 'ਤੇ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਸਬੰਧੀ ਲਿਖਤੀ ਭਰੋਸੇ ਤੋਂ ਬਿਨਾਂ ਕੋਈ ਸਮਝੌਤਾ ਮਨਜ਼ੂਰ ਨਹੀਂ ਕੀਤਾ ਜਾਵੇਗਾ।
Mega Rally Of Employees And Pensioners In Chandigarh Today Announcement To Lay Siege To The Legislative Assembly
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)