ਪੰਜਾਬੀ ਯੂਨੀਵਰਸਿਟੀ ਦੇ ਦੁਰਲੱਭ ਦਸਤਾਵੇਜ਼ ਹੁਣ ਹੋਣਗੇ ਡਿਜੀਟਲ, ਪੰਜਾਬ ਡਿਜੀਟਲ ਲਾਇਬ੍ਰੇਰੀ ਨਾਲ ਸਮਝੌਤਾ

07/08/2026 | Public Times Bureau | Panjab

ਪੰਜਾਬੀ ਯੂਨੀਵਰਸਿਟੀ ਨੇ ਆਪਣੀ ਇਤਿਹਾਸਕ ਅਤੇ ਦੁਰਲੱਭ ਵਿਰਾਸਤ ਨੂੰ ਸੰਭਾਲਣ ਲਈ ਪੰਜਾਬ ਡਿਜੀਟਲ ਲਾਇਬ੍ਰੇਰੀ (ਪੀ.ਡੀ.ਐੱਲ.), ਚੰਡੀਗੜ੍ਹ ਨਾਲ ਸਮਝੌਤਾ ਕੀਤਾ ਹੈ। ਇਸ ਤਹਿਤ ਯੂਨੀਵਰਸਿਟੀ ਦੇ ਦੁਰਲੱਭ ਦਸਤਾਵੇਜ਼ਾਂ ਨੂੰ ਆਧੁਨਿਕ ਤਕਨਾਲੋਜੀ ਰਾਹੀਂ ਡਿਜੀਟਾਈਜ਼ ਕੀਤਾ ਜਾਵੇਗਾ। ਇਕਰਾਰਨਾਮੇ 'ਤੇ ਪੰਜਾਬੀ ਯੂਨੀਵਰਸਿਟੀ ਵੱਲੋਂ ਰਜਿਸਟਰਾਰ ਪ੍ਰੋ. ਦਵਿੰਦਰ ਪਾਲ ਸਿੰਘ ਸਿੱਧੂ ਅਤੇ ਪੰਜਾਬ ਡਿਜੀਟਲ ਲਾਇਬ੍ਰੇਰੀ ਵੱਲੋਂ ਆਊਟਰੀਚ ਡਾਇਰੈਕਟਰ ਦਲਵੀਰ ਸਿੰਘ ਨੇ ਦਸਤਖ਼ਤ ਕੀਤੇ। ਇਸ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੀ ਮੌਜੂਦ ਰਹੇ।

ਉਪ-ਕੁਲਪਤੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਦੁਰਲੱਭ ਪੁਸਤਕਾਂ, ਪਾਂਡੂਲਿਪੀਆਂ, ਅਖ਼ਬਾਰਾਂ, ਰਸਾਲਿਆਂ, ਦਸਤਾਵੇਜ਼ੀ ਰਿਕਾਰਡਾਂ, ਤਸਵੀਰਾਂ, ਨਕਸ਼ਿਆਂ ਅਤੇ ਹੋਰ ਮਹੱਤਵਪੂਰਨ ਸਰੋਤਾਂ ਦੀ ਉੱਚ ਗੁਣਵੱਤਾ ਵਾਲੀ ਡਿਜੀਟਾਈਜ਼ੇਸ਼ਨ ਕੀਤੀ ਜਾਵੇਗੀ। ਪੰਜਾਬ ਡਿਜੀਟਲ ਲਾਇਬ੍ਰੇਰੀ ਵੱਲੋਂ ਇਮੇਜ ਪ੍ਰੋਸੈਸਿੰਗ, ਮੈਟਾਡੇਟਾ ਤਿਆਰ ਕਰਨ ਅਤੇ ਓ.ਸੀ.ਆਰ. ਵਰਗੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਪੜਾਅ ਵਿੱਚ ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਦੇ ਚੋਣਵੇਂ ਖਜ਼ਾਨੇ ਨੂੰ ਡਿਜੀਟਾਈਜ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਇਹ ਪ੍ਰਕਿਰਿਆ ਯੂਨੀਵਰਸਿਟੀ ਦੀਆਂ ਹੋਰ ਲਾਇਬ੍ਰੇਰੀਆਂ, ਵਿਭਾਗਾਂ, ਮਿਊਜ਼ੀਅਮ, ਆਰਕਾਈਵਜ਼ ਅਤੇ ਖੋਜ ਕੇਂਦਰਾਂ ਤੱਕ ਵਧਾਈ ਜਾਵੇਗੀ।

ਡਾ. ਜਗਦੀਪ ਸਿੰਘ ਨੇ ਕਿਹਾ ਕਿ ਡਿਜੀਟਾਈਜ਼ੇਸ਼ਨ ਨਾਲ ਯੂਨੀਵਰਸਿਟੀ ਦੀ ਇਤਿਹਾਸਕ, ਸਾਹਿਤਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਲੰਮੇ ਸਮੇਂ ਤੱਕ ਸੁਰੱਖਿਅਤ ਰੱਖਿਆ ਜਾ ਸਕੇਗਾ ਅਤੇ ਖੋਜ ਕਾਰਜਾਂ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਸਮਝੌਤੇ ਤਹਿਤ ਯੂਨੀਵਰਸਿਟੀ ਦੇ ਬੌਧਿਕ ਸੰਪਤੀ ਅਧਿਕਾਰ ਸੁਰੱਖਿਅਤ ਰਹਿਣਗੇ। ਅਸਲ ਦਸਤਾਵੇਜ਼ਾਂ ਦੀ ਮਲਕੀਅਤ, ਮਾਸਟਰ ਡਿਜੀਟਲ ਫਾਈਲਾਂ ਅਤੇ ਮੈਟਾਡੇਟਾ ਪੰਜਾਬੀ ਯੂਨੀਵਰਸਿਟੀ ਦੀ ਸੰਪਤੀ ਰਹਿਣਗੇ ਅਤੇ ਡਿਜੀਟਲ ਸਮੱਗਰੀ ਨੂੰ ਜਨਤਕ ਕਰਨ ਲਈ ਯੂਨੀਵਰਸਿਟੀ ਦੀ ਮਨਜ਼ੂਰੀ ਲਾਜ਼ਮੀ ਹੋਵੇਗੀ।

Rare Documents Of Punjabi University To Be Digitized Agreement Signed With Punjab Digital Library


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App