ਪੁਲਿਸ ਚੌਕੀ ਬਲਟਾਣਾ ਦੀ ਟੀਮ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 1 ਕਿਲੋ 250 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਦਲ ਬਹਾਦਰ ਅਧਿਕਾਰੀ ਵਾਸੀ ਨੇਪਾਲ ਵਜੋਂ ਹੋਈ ਹੈ। ਪੁਲਿਸ ਮੁਤਾਬਕ ਸਹਾਇਕ ਥਾਣੇਦਾਰ ਮੇਜਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਹੋਟਲ ਵੈਲਵਰਟ ਕਲਾਰਕ ਨੇੜੇ ਚੁਆਇਸ ਰੋਡ ਬਲਟਾਣਾ ਵਿਖੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ ਵੱਲੋਂ ਆ ਰਹੇ ਇਕ ਵਿਅਕਤੀ ਨੇ ਪੁਲਿਸ ਗੱਡੀ ਦੇਖ ਕੇ ਕੱਚੇ ਰਸਤੇ ਵੱਲ ਜਾਣ ਦੀ ਕੋਸ਼ਿਸ਼ ਕੀਤੀ।
ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਦੌਰਾਨ ਉਸ ਦੇ ਬੈਗ ਵਿਚੋਂ ਪਲਾਸਟਿਕ ਦੇ ਲਿਫ਼ਾਫ਼ੇ ’ਚ ਰੱਖੀ 1.25 ਕਿਲੋ ਅਫ਼ੀਮ ਬਰਾਮਦ ਹੋਈ। ਮੁਲਜ਼ਮ ਅਫ਼ੀਮ ਸਬੰਧੀ ਕੋਈ ਲਾਇਸੈਂਸ ਜਾਂ ਪਰਮਿਟ ਪੇਸ਼ ਨਹੀਂ ਕਰ ਸਕਿਆ। ਪੁਲਿਸ ਨੇ ਅਫ਼ੀਮ ਕਬਜ਼ੇ ਵਿਚ ਲੈ ਕੇ ਮੁਲਜ਼ਮ ਖ਼ਿਲਾਫ਼ ਥਾਣਾ ਜ਼ੀਰਕਪੁਰ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Baltana Police Arrest Nepalese Man With 1 25 Kg Of Opium
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)