ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਸਬੰਧੀ ਦਿੱਤੇ ਫ਼ੈਸਲੇ ਤੋਂ ਬਾਅਦ ਭਾਜਪਾ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਨੇ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਸੋਚ ਨੂੰ ਬੇਨਕਾਬ ਕਰ ਦਿੱਤਾ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਹਾਈ ਕੋਰਟ ਨੇ ਡੀਏ ਦੇ ਬਕਾਏ ਰੋਕਣ ਸਬੰਧੀ ਸਰਕਾਰ ਦੀਆਂ ਦਲੀਲਾਂ ਨੂੰ ਰੱਦ ਕਰਦਿਆਂ ਮੁਲਾਜ਼ਮਾਂ ਦੇ ਹੱਕ ਵਿਚ ਫ਼ੈਸਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਦਾਲਤੀ ਹੁਕਮਾਂ ਦਾ ਸਨਮਾਨ ਕਰਦਿਆਂ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰ ਦੇਣੀਆਂ ਚਾਹੀਦੀਆਂ ਹਨ।
ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਵਿੱਤੀ ਸੰਕਟ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਨਹੀਂ ਰੋਕੇ ਜਾ ਸਕਦੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਸ਼ਤਿਹਾਰਬਾਜ਼ੀ ’ਤੇ ਖਰਚ ਕਰ ਰਹੀ ਹੈ, ਪਰ ਮੁਲਾਜ਼ਮਾਂ ਦੇ ਬਕਾਏ ਦੇਣ ਤੋਂ ਪਿੱਛੇ ਹਟ ਰਹੀ ਹੈ। ਭਾਜਪਾ ਆਗੂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਬੇਲੋੜੀ ਕਾਨੂੰਨੀ ਕਾਰਵਾਈ ਛੱਡ ਕੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੇ ਅਤੇ ਨਿਰਧਾਰਤ ਸਮੇਂ ਅੰਦਰ ਡੀਏ ਦਾ ਬਕਾਇਆ ਜਾਰੀ ਕਰੇ।
Bjp Corners Punjab Government Over High Court Verdict On Da Arrears
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)