ਸ਼ਹਿਰ ਦੇ ਸੈਕਟਰ-17 ਵਿੱਚ ਓਪਨ ਜੀਪ ਵਿੱਚ ਉੱਚੀ ਆਵਾਜ਼ ਵਿੱਚ ਗੀਤ ਚਲਾ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਰੋਕੇ ਗਏ ਇਕ ਨੌਜਵਾਨ ਵੱਲੋਂ ਪੁਲਿਸ ਮੁਲਾਜ਼ਮ ਨਾਲ ਦੁਰਵਿਵਹਾਰ ਅਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਪੀਸੀਆਰ ਇੰਚਾਰਜ ਜੋਗਿੰਦਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਓਪਨ ਜੀਪ ਵਿੱਚ ਉੱਚੀ ਆਵਾਜ਼ ਵਿੱਚ ਮਿਊਜ਼ਿਕ ਚਲਾ ਕੇ ਸੜਕਾਂ ’ਤੇ ਘੁੰਮ ਰਿਹਾ ਹੈ ਅਤੇ ਰਾਹਗੀਰਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਇਸ ਤੋਂ ਬਾਅਦ ਏਐਸਆਈ ਹਰੀਸ਼ ਕੁਮਾਰ ਸਮੇਤ ਪੁਲਿਸ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ।
ਦੋਸ਼ ਹੈ ਕਿ ਪੁਲਿਸ ਵੱਲੋਂ ਜੀਪ ਰੋਕ ਕੇ ਦਸਤਾਵੇਜ਼ ਮੰਗਣ ’ਤੇ ਚਾਲਕ ਨੇ ਕਾਗਜ਼ ਦਿਖਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਏਐਸਆਈ ਹਰੀਸ਼ ਕੁਮਾਰ ਨਾਲ ਧੱਕਾ-ਮੁੱਕੀ ਕਰਦਿਆਂ ਉਸ ਦੀ ਵਰਦੀ ਪਾੜ ਦਿੱਤੀ। ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ, ਪਰ ਅੱਗੇ ਟ੍ਰੈਫਿਕ ਜਾਮ ਵਿੱਚ ਫਸ ਗਿਆ, ਜਿੱਥੇ ਉਸ ਨੇ ਕਥਿਤ ਤੌਰ ’ਤੇ ਮੁੜ ਪੁਲਿਸ ਨਾਲ ਹੱਥੋਪਾਈ ਕੀਤੀ। ਮੁਲਜ਼ਮ ਦੀ ਪਛਾਣ ਅਭਿਸ਼ੇਕ ਸ਼ਰਮਾ ਉਰਫ਼ ਅਭੀ ਵਾਸੀ ਸੰਗਰੂਰ ਵਜੋਂ ਹੋਈ ਹੈ। ਪੁਲਿਸ ਨੇ ਏਐਸਆਈ ਹਰੀਸ਼ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Case registered for scuffling with a police officer and tearing his uniform after the jeep was stopped
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)