ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਹੜਤਾਲ ਦੇ ਸੱਦੇ ਕਾਰਨ ਅੱਜ ਸਮਾਣਾ ਦੇ ਵੱਖ-ਵੱਖ ਸਰਕਾਰੀ ਦਫਤਰਾਂ ਵਿੱਚ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਰਿਹਾ। ਹੜਤਾਲ ਕਾਰਨ ਦਫਤਰਾਂ ਵਿੱਚ ਕੰਮਕਾਜ ਠੱਪ ਰਿਹਾ ਅਤੇ ਆਪਣੇ ਜ਼ਰੂਰੀ ਕੰਮਾਂ ਲਈ ਪਹੁੰਚੇ ਲੋਕਾਂ ਨੂੰ ਬਿਨਾਂ ਕੰਮ ਕਰਵਾਏ ਵਾਪਸ ਪਰਤਣਾ ਪਿਆ।
ਸੇਵਾ ਕੇਂਦਰਾਂ ਦੇ ਮੁਲਾਜ਼ਮ ਵੀ ਹੜਤਾਲ ਵਿੱਚ ਸ਼ਾਮਲ ਰਹੇ। ਬੱਚੇ ਦਾ ਆਧਾਰ ਕਾਰਡ ਬਣਵਾਉਣ ਪਹੁੰਚੀ ਰਜਨੀ ਸਮੇਤ ਸੈਂਕੜੇ ਲੋਕਾਂ ਨੂੰ ਨਿਰਾਸ਼ ਹੋ ਕੇ ਵਾਪਸ ਜਾਣਾ ਪਿਆ। ਲੋਕਾਂ ਦਾ ਕਹਿਣਾ ਸੀ ਕਿ ਜ਼ਰੂਰੀ ਸਰਕਾਰੀ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਇਸ ਦੌਰਾਨ ਬਲਾਕ ਸੰਮਤੀ ਦੇ ਮੁਲਾਜ਼ਮਾਂ ਨੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਸਬੰਧੀ ਠੋਸ ਫੈਸਲਾ ਨਾ ਲਏ ਜਾਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
Functioning Of Government Offices In Samana Affected By Employees Strike
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)