ਮੁਹਾਲੀ ਦੇ ਦੋ ਸਕੂਲਾਂ ਨੂੰ ਬੰਬ ਦੀ ਧਮਕੀ, ਤਲਾਸ਼ੀ ਦੌਰਾਨ ਕੁਝ ਨਹੀਂ ਮਿਲਿਆ

08/08/2026 | Public Times Bureau | Panjab

ਮੁਹਾਲੀ ਦੇ ਦੋ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ। ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਅਤੇ ਚੱਪੜਚਿੜੀ ਸਥਿਤ ਡੀਪੀਐੱਸ ਸਕੂਲ ਨੂੰ ਧਮਕੀ ਮਿਲਣ ਦੀ ਸੂਚਨਾ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਸੁਰੱਖਿਅਤ ਘਰ ਭੇਜ ਦਿੱਤਾ। ਸੂਚਨਾ ਮਿਲਦਿਆਂ ਹੀ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਟੀਮਾਂ ਨੇ ਦੋਵਾਂ ਸਕੂਲਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਜਾਂਚ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਪੁਲਿਸ ਨੇ ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੋਣ ਦੀ ਗੱਲ ਕਹੀ ਹੈ। ਧਮਕੀ ਭਰੇ ਈਮੇਲ ਦੀ ਜਾਂਚ ਲਈ ਸਾਈਬਰ ਸੈੱਲ ਨੂੰ ਸਰਗਰਮ ਕੀਤਾ ਗਿਆ ਹੈ। ਟੀਮ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਈਮੇਲ ਕਿੱਥੋਂ ਅਤੇ ਕਿਸ ਵੱਲੋਂ ਭੇਜਿਆ ਗਿਆ।

ਮੁਹਾਲੀ ਵਿੱਚ ਸਰਕਾਰੀ ਪ੍ਰੋਗਰਾਮ ਅਤੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲ ਰਹੇ ਹੋਣ ਕਾਰਨ ਪੁਲਿਸ ਨੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁਹਾਲੀ ਅਤੇ ਆਸ-ਪਾਸ ਦੇ ਸਕੂਲਾਂ ਨੂੰ ਇਸ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਹੋਣ। ਇਸ ਤੋਂ ਪਹਿਲਾਂ ਫਰਵਰੀ, ਮਈ ਅਤੇ ਜੁਲਾਈ 2026 ਵਿੱਚ ਵੀ ਕਈ ਸਕੂਲਾਂ ਅਤੇ ਹੋਰ ਅਹਿਮ ਥਾਵਾਂ ਨੂੰ ਈਮੇਲ ਰਾਹੀਂ ਬੰਬ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਤਲਾਸ਼ੀ ਦੌਰਾਨ ਕੋਈ ਵਿਸਫੋਟਕ ਜਾਂ ਸ਼ੱਕੀ ਵਸਤੂ ਨਹੀਂ ਮਿਲੀ ਅਤੇ ਧਮਕੀਆਂ ਫਰਜ਼ੀ ਸਾਬਤ ਹੋਈਆਂ ਸਨ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਡਰ ਜਾਂ ਅਫ਼ਵਾਹ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Bomb Threat To Two Mohali Schools Nothing Found During The Search


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App