ਡੇਰਾਬੱਸੀ ਵਿੱਚ ਪ੍ਰਸਤਾਵਿਤ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਉਸਾਰੀ ਦਾ ਕੰਮ ਬਜਟ ਸੈਸ਼ਨ ਦੌਰਾਨ ਐਲਾਨ ਦੇ ਬਾਵਜੂਦ ਸ਼ੁਰੂ ਨਾ ਹੋਣ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਉੱਠਿਆ ਹੈ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਰਕਾਰ ਤੋਂ ਪ੍ਰਾਜੈਕਟ ਦੀ ਉਸਾਰੀ ਜਲਦ ਸ਼ੁਰੂ ਕਰਨ ਦੀ ਮੰਗ ਕੀਤੀ। ਵਿਧਾਇਕ ਰੰਧਾਵਾ ਨੇ ਸਦਨ ਵਿੱਚ ਕਿਹਾ ਕਿ ਪਿਛਲੇ ਬਜਟ ਸੈਸ਼ਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡੇਰਾਬੱਸੀ, ਖੰਨਾ ਅਤੇ ਪਾਤੜਾਂ ਵਿੱਚ 132 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਬਣਾਉਣ ਦਾ ਐਲਾਨ ਕੀਤਾ ਗਿਆ ਸੀ। ਡੇਰਾਬੱਸੀ ਦੇ ਪਿੰਡ ਜਵਾਹਰਪੁਰ ਵਿੱਚ ਪ੍ਰਾਜੈਕਟ ਲਈ ਜ਼ਮੀਨ ਵੀ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ, ਪਰ ਉਸਾਰੀ ਦਾ ਕੰਮ ਅਜੇ ਸ਼ੁਰੂ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਡੇਰਾਬੱਸੀ ਤੇਜ਼ੀ ਨਾਲ ਵਿਕਾਸ ਕਰ ਰਿਹਾ ਹਲਕਾ ਹੈ ਅਤੇ ਲੋਕਾਂ ਨੂੰ ਅਦਾਲਤੀ ਸਹੂਲਤਾਂ ਲਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੁਡੀਸ਼ੀਅਲ ਕੰਪਲੈਕਸ ਬਣਨ ਨਾਲ ਅਦਾਲਤੀ ਸਹੂਲਤਾਂ ਵਿੱਚ ਸੁਧਾਰ ਦੇ ਨਾਲ ਐੱਸਡੀਐੱਮ, ਡੀਐੱਸਪੀ, ਬੀਡੀਪੀਓ ਅਤੇ ਹੋਰ ਸਰਕਾਰੀ ਦਫ਼ਤਰਾਂ ਨੂੰ ਵੀ ਯੋਜਨਾਬੱਧ ਢੰਗ ਨਾਲ ਤਬਦੀਲ ਕਰਨ ਦਾ ਰਾਹ ਸਾਫ਼ ਹੋਵੇਗਾ। ਸਰਕਾਰ ਨੇ ਸਦਨ ਵਿੱਚ ਭਰੋਸਾ ਦਿੱਤਾ ਕਿ ਡੇਰਾਬੱਸੀ ਜੁਡੀਸ਼ੀਅਲ ਕੰਪਲੈਕਸ ਨਾਲ ਸਬੰਧਤ ਲੋੜੀਂਦੀਆਂ ਕਾਰਵਾਈਆਂ ਤੇਜ਼ ਕੀਤੀਆਂ ਜਾਣਗੀਆਂ ਅਤੇ ਉਸਾਰੀ ਸ਼ੁਰੂ ਕਰਨ ਲਈ ਯਤਨ ਕੀਤੇ ਜਾਣਗੇ।
The Issue Of The Delay In The Construction Of The Derabassi Judicial Court Complex Was Raised In The Legislative Assembly
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)