ਪੰਜਾਬ ’ਚ ਪਹਿਲੀ ਵਾਰ ਟੀ-20 ਲੀਗ, 30 ਅਗਸਤ ਤੋਂ ‘ਸ਼ੇਰ-ਏ-ਪੰਜਾਬ’ ਦਾ ਰੋਮਾਂਚ

08/08/2026 | Public Times Bureau | Panjab

ਪੰਜਾਬ ਵਿੱਚ ਪਹਿਲੀ ਵਾਰ ਆਈਪੀਐੱਲ ਦੀ ਤਰਜ਼ ’ਤੇ ‘ਸ਼ੇਰ-ਏ-ਪੰਜਾਬ ਟੀ-20 ਲੀਗ’ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੀਗ ਦਾ ਐਲਾਨ ਕੀਤਾ। ਛੇ ਟੀਮਾਂ ਵਿਚਾਲੇ ਮੁਕਾਬਲੇ 30 ਅਗਸਤ ਤੋਂ 13 ਸਤੰਬਰ ਤੱਕ ਮੁਹਾਲੀ ਦੇ ਪੀਸੀਏ ਸਟੇਡੀਅਮ ਵਿੱਚ ਹੋਣਗੇ। ਲੀਗ ਵਿੱਚ ਪੰਜਾਬ ਦੇ ਕਈ ਚਰਚਿਤ ਕ੍ਰਿਕਟਰ ਹਿੱਸਾ ਲੈਣਗੇ। ਸ਼ੁਭਮਨ ਗਿੱਲ ਫਾਜ਼ਿਲਕਾ ਫਾਲਕਨਜ਼, ਅਰਸ਼ਦੀਪ ਸਿੰਘ ਲੁਧਿਆਣਾ ਲਾਇਨਜ਼, ਅਭਿਸ਼ੇਕ ਸ਼ਰਮਾ ਅੰਮ੍ਰਿਤਸਰ ਸੁਰਮਾਜ਼, ਪ੍ਰਭਸਿਮਰਨ ਸਿੰਘ ਜਲੰਧਰ ਵਾਰੀਅਰਜ਼, ਰਮਨਦੀਪ ਸਿੰਘ ਮੋਹਾਲੀ ਕਿੰਗਜ਼ ਅਤੇ ਗੁਰਨੂਰ ਬਰਾੜ ਬਠਿੰਡਾ ਰਾਇਲਜ਼ ਵੱਲੋਂ ਖੇਡਣਗੇ।

ਲੀਗ ਲਈ ਪੰਜਾਬ ਦੇ 450 ਤੋਂ ਵੱਧ ਖਿਡਾਰੀਆਂ ਦਾ ਪੂਲ ਤਿਆਰ ਕੀਤਾ ਗਿਆ ਹੈ। ਇਨ੍ਹਾਂ ਖਿਡਾਰੀਆਂ ਦੀ ਨਿਲਾਮੀ 9 ਅਗਸਤ ਨੂੰ ਹੋਵੇਗੀ। ਅਨਮੋਲਪ੍ਰੀਤ ਸਿੰਘ, ਮਯੰਕ ਮਾਰਕੰਡੇ, ਨਮਨ ਧੀਰ ਅਤੇ ਵਿਹਾਨ ਮਲਹੋਤਰਾ ਸਮੇਤ ਕਈ ਹੋਰ ਖਿਡਾਰੀ ਵੀ ਇਸ ਪੂਲ ਵਿੱਚ ਸ਼ਾਮਲ ਹਨ। ਹਰ ਟੀਮ ਰਾਊਂਡ-ਰੌਬਿਨ ਆਧਾਰ ’ਤੇ ਅੱਠ ਲੀਗ ਮੈਚ ਖੇਡੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੀਗ ਦਾ ਮਕਸਦ ਪੰਜਾਬ ਦੇ ਨੌਜਵਾਨ ਕ੍ਰਿਕਟਰਾਂ ਨੂੰ ਵੱਡਾ ਮੰਚ ਦੇਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਖਿਡਾਰੀਆਂ ਨੂੰ ਤਜਰਬੇਕਾਰ ਅਤੇ ਸਟਾਰ ਕ੍ਰਿਕਟਰਾਂ ਨਾਲ ਖੇਡਣ ਦੇ ਨਾਲ ਡਰੈਸਿੰਗ ਰੂਮ ਦਾ ਤਜਰਬਾ ਵੀ ਮਿਲੇਗਾ। ਮਾਨ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਅਹਿਮ ਸਾਧਨ ਹਨ। ਉਨ੍ਹਾਂ ਮੁਤਾਬਕ ਸੂਬੇ ਵਿੱਚ 3,100 ਤੋਂ ਵੱਧ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ।

T 20 League In Punjab For The First Time The Thrill Of sher e punjab Begins On August 30


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App