ਕਾਲਾ ਸੰਘਿਆ ਦੇ ਮੇਨ ਬਾਜ਼ਾਰ ਵਿੱਚ ਸ਼ੁੱਕਰਵਾਰ ਦੇਰ ਰਾਤ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਕੱਪੜਾ ਕਾਰੋਬਾਰੀ ਕੁਲਦੀਪ ਕੁਮਾਰ ਲੂੰਬਾ ਦੀ ਦੁਕਾਨ ਅਤੇ ਰਿਹਾਇਸ਼ ’ਤੇ ਗੋਲੀਆਂ ਚਲਾਉਣ ਦੀ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ 7-8 ਅਗਸਤ ਦੀ ਦਰਮਿਆਨੀ ਰਾਤ ਕਰੀਬ ਡੇਢ ਵਜੇ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਕੁਲਦੀਪ ਕੁਮਾਰ ਲੂੰਬਾ ਦੀ ਦੁਕਾਨ ਤੇ ਘਰ ਵੱਲ ਚਾਰ ਰਾਊਂਡ ਫਾਇਰ ਕੀਤੇ। ਗੋਲੀਆਂ ਦੀ ਆਵਾਜ਼ ਸੁਣ ਕੇ ਬਾਜ਼ਾਰ ਵਿੱਚ ਡਿਊਟੀ ’ਤੇ ਤਾਇਨਾਤ ਪਹਿਰੇਦਾਰਾਂ ਨੇ ਲੂੰਬਾ ਅਤੇ ਉਸ ਦੇ ਪਰਿਵਾਰ ਨੂੰ ਜਗਾਇਆ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੀਸੀਟੀਵੀ ਫੁਟੇਜ ਵਿੱਚ ਫਾਇਰਿੰਗ ਦੀ ਘਟਨਾ ਕੈਦ ਹੋਈ ਹੈ। ਇੱਕ ਗੋਲੀ ਦੁਕਾਨ ਦਾ ਸ਼ਟਰ ਚੀਰ ਕੇ ਅੱਗੇ ਲੱਗੇ ਟਫਨ ਸ਼ੀਸ਼ੇ ਵਿੱਚ ਜਾ ਲੱਗੀ, ਜਿਸ ਨਾਲ ਸ਼ੀਸ਼ਾ ਟੁੱਟ ਗਿਆ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ।
ਸੂਚਨਾ ਮਿਲਣ ’ਤੇ ਕਾਲਾ ਸੰਘਿਆ ਪੁਲਿਸ ਚੌਕੀ ਅਤੇ ਥਾਣਾ ਸਦਰ ਕਪੂਰਥਲਾ ਦੀ ਟੀਮ ਮੌਕੇ ’ਤੇ ਪਹੁੰਚੀ। ਚੌਕੀ ਇੰਚਾਰਜ ਏਐੱਸਆਈ ਅਮਰਜੀਤ ਸਿੰਘ ਮੁਤਾਬਕ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਫਾਇਰਿੰਗ ਤੋਂ ਬਾਅਦ ਬਾਜ਼ਾਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਸੀਸੀਟੀਵੀ ਫੁਟੇਜ ਅਤੇ ਹੋਰ ਸੁਰਾਗਾਂ ਦੇ ਆਧਾਰ ’ਤੇ ਗੋਲੀਆਂ ਚਲਾਉਣ ਵਾਲੇ ਨੌਜਵਾਨਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ।
Four rounds fired at textile merchant s home and shop in kala sanghian
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)