ਕੁਲਜੀਤ ਨਾਗਰਾ ਰਾਏਬਰੇਲੀ ’ਚ ਕਾਂਗਰਸ ਦੇ ਆਬਜ਼ਰਵਰ ਨਿਯੁਕਤ

08/08/2026 | Public Times Bureau | Panjab

ਸਾਬਕਾ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਨਾਗਰਾ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਜ਼ਿਲ੍ਹੇ ਵਿੱਚ ‘ਸੰਗਠਨ ਸ੍ਰਿਜਨ ਅਭਿਆਨ’ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਨਾਗਰਾ ਨੇ ਕਾਂਗਰਸ ਹਾਈ ਕਮਾਂਡ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰਾਏਬਰੇਲੀ ਵਿੱਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਮਿਲਣਾ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਨਾਗਰਾ ਨੇ ਕਿਹਾ ਕਿ ‘ਸੰਗਠਨ ਸ੍ਰਿਜਨ ਅਭਿਆਨ’ ਤਹਿਤ ਜ਼ਮੀਨੀ ਪੱਧਰ ’ਤੇ ਕਾਂਗਰਸ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨਾ, ਵਰਕਰਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਤਾਕਤ ਉਸ ਦੇ ਸਮਰਪਿਤ ਵਰਕਰ ਹਨ ਅਤੇ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਨਿਭਾਉਣਗੇ।

Kuljit Nagra Appointed Congress Observer For Raebareli


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App