13 ਸਿਹਤ ਕਰਮਚਾਰੀਆਂ ’ਚ 10 ਹਰਿਆਣਾ ਦੇ, ਰੰਧਾਵਾ ਨੇ ਸਰਕਾਰ ਤੋਂ ਮੰਗਿਆ ਜਵਾਬ

09/08/2026 | Public Times Bureau | Panjab

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸਿਹਤ ਵਿਭਾਗ ਵਿੱਚ ਬਹੁ-ਮੰਤਵੀ ਸਿਹਤ ਕਰਮਚਾਰੀਆਂ ਦੀਆਂ ਨਿਯੁਕਤੀਆਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨਿਯੁਕਤ ਕੀਤੇ ਗਏ 13 ਕਰਮਚਾਰੀਆਂ ਵਿੱਚੋਂ 10 ਹਰਿਆਣਾ ਨਾਲ ਸਬੰਧਤ ਹਨ। ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਪੱਸ਼ਟੀਕਰਨ ਮੰਗਦਿਆਂ ਕਿਹਾ ਕਿ ਸਰਕਾਰੀ ਨੌਕਰੀਆਂ ਵਿੱਚ ਪੰਜਾਬ ਦੇ ਨੌਜਵਾਨਾਂ ਦੇ ਹਿੱਤ ਕਿਵੇਂ ਸੁਰੱਖਿਅਤ ਕੀਤੇ ਜਾ ਰਹੇ ਹਨ। ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਲੰਮੇ ਸਮੇਂ ਤੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ, ਇਸ ਲਈ ਭਰਤੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਦੇ ਉਮੀਦਵਾਰਾਂ ਨੂੰ ਨੌਕਰੀਆਂ ਮਿਲਣ ਕਾਰਨ ਪੰਜਾਬ ਦੇ ਨੌਜਵਾਨਾਂ ਵਿੱਚ ਪੈਦਾ ਹੋ ਰਹੇ ਅਸੰਤੁਸ਼ਟੀ ਦੇ ਮਾਹੌਲ ਨੂੰ ਸਰਕਾਰ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਕਾਂਗਰਸ ਸੰਸਦ ਮੈਂਬਰ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਬੰਧਤ ਭਰਤੀ ਪ੍ਰੀਖਿਆਵਾਂ ਅਤੇ ਚੋਣ ਪ੍ਰਕਿਰਿਆ ਦੀ ਸੁਤੰਤਰ ਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਉਨ੍ਹਾਂ ਫਾਰਮਾਸਿਸਟ ਅਫ਼ਸਰ ਭਰਤੀ ਪ੍ਰੀਖਿਆ ਵਿੱਚ ਕਥਿਤ ਧੋਖਾਧੜੀ ਅਤੇ ਬਲੂਟੁੱਥ ਡਿਵਾਈਸਾਂ ਦੀ ਵਰਤੋਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਭਰਤੀ ਪ੍ਰਣਾਲੀ ਦੀ ਭਰੋਸੇਯੋਗਤਾ ’ਤੇ ਸਵਾਲ ਖੜ੍ਹੇ ਕੀਤੇ ਹਨ। ਰੰਧਾਵਾ ਨੇ ਸਰਕਾਰ ਤੋਂ ਪੁੱਛਿਆ ਕਿ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ ਅਤੇ ਆਉਣ ਵਾਲੀਆਂ ਭਰਤੀ ਪ੍ਰੀਖਿਆਵਾਂ ਨੂੰ ਪਾਰਦਰਸ਼ੀ ਬਣਾਉਣ ਲਈ ਕੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਸਪੱਸ਼ਟ ਨੀਤੀ ਬਣਾਉਣ ਦੀ ਮੰਗ ਕੀਤੀ।

Out Of 13 Health Workers 10 Are From Haryana Randhawa Seeks An Explanation From The Government


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App