ਫਰੈਂਡਜ਼ ਕਲੋਨੀ ਵਾਸੀ ਵਿਅਕਤੀ ਅਤੇ ਉਸ ਦੀ ਮਾਤਾ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 25 ਲੱਖ ਰੁਪਏ ਦੀ ਕਥਿਤ ਠੱਗੀ ਮਾਰਨ ਦੇ ਦੋਸ਼ ਹੇਠ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਅੰਕੁਰ ਗੋਇਲ ਵਾਸੀ ਟਰੱਕ ਯੂਨੀਅਨ ਨੇੜੇ, ਮੋਗਾ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੱਜਲ ਗੋਇਲ ਵਾਸੀ ਫਰੈਂਡਜ਼ ਕਲੋਨੀ ਨੇ ਦੋਸ਼ ਲਾਇਆ ਕਿ ਉਹ ਆਪਣੀ ਮਾਤਾ ਸਮੇਤ ਅਮਰੀਕਾ ਜਾਣਾ ਚਾਹੁੰਦਾ ਸੀ। ਇਸ ਸਬੰਧੀ ਉਸ ਦੀ ਗੱਲਬਾਤ ਅੰਕੁਰ ਗੋਇਲ ਨਾਲ ਹੋਈ, ਜਿਸ ਨੇ ਕਥਿਤ ਤੌਰ ’ਤੇ ਅਮਰੀਕਾ ਭੇਜਣ ਦਾ ਭਰੋਸਾ ਦੇ ਕੇ ਉਸ ਕੋਲੋਂ 25 ਲੱਖ ਰੁਪਏ ਲੈ ਲਏ।
ਸ਼ਿਕਾਇਤਕਰਤਾ ਅਨੁਸਾਰ ਪੈਸੇ ਲੈਣ ਤੋਂ ਬਾਅਦ ਮੁਲਜ਼ਮ ਨੇ ਉਨ੍ਹਾਂ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਲਗਾਤਾਰ ਟਾਲ-ਮਟੋਲ ਕਰਦਾ ਰਿਹਾ। ਇਸ ਤੋਂ ਬਾਅਦ ਉਸ ਨੇ ਰਕਮ ਵਾਪਸ ਲੈਣ ਲਈ ਐੱਸਐੱਸਪੀ ਮੋਗਾ ਕੋਲ ਸ਼ਿਕਾਇਤ ਕੀਤੀ।ਐੱਸਐੱਸਪੀ ਦੇ ਹੁਕਮਾਂ ’ਤੇ ਮਾਮਲੇ ਦੀ ਜਾਂਚ ਈਓ ਵਿੰਗ ਵੱਲੋਂ ਕੀਤੀ ਗਈ। ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਦੋਸ਼ ਸਹੀ ਪਾਏ ਜਾਣ ’ਤੇ ਡੀਐੱਸਪੀ ਸਿਟੀ ਜਤਿੰਦਰ ਸਿੰਘ ਦੇ ਹੁਕਮਾਂ ’ਤੇ ਥਾਣਾ ਸਿਟੀ ਮੋਗਾ ਵਿੱਚ ਅੰਕੁਰ ਗੋਇਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।
Case registered for 25 lakh fraud under the pretext of sending a person to america
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)