ਢੋਟੀਆਂ ’ਚ ਔਰਤ ’ਤੇ ਪਿਸਤੌਲ ਤਾਣਨ ਦਾ ਮਾਮਲਾ, ਦੂਜੀ ਔਰਤ ਖ਼ਿਲਾਫ਼ ਕੇਸ ਦਰਜ

09/08/2026 | Public Times Bureau | Panjab

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਢੋਟੀਆਂ ਵਿੱਚ ਇਕ ਔਰਤ ਨੂੰ ਰਸਤੇ ’ਚ ਰੋਕ ਕੇ ਕਥਿਤ ਤੌਰ ’ਤੇ ਪਿਸਤੌਲ ਤਾਣਨ ਅਤੇ ਉਸਦੇ ਲੜਕੇ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਰਹਾਲੀ ਪੁਲਿਸ ਨੇ ਮੁਲਜ਼ਮ ਔਰਤ ਖ਼ਿਲਾਫ਼ ਕੇਸ ਦਰਜ ਕਰਕੇ ਉਸਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਹਰਜੀਤ ਕੌਰ ਪਤਨੀ ਸਵ. ਸਰਦੂਲ ਸਿੰਘ ਵਾਸੀ ਢੋਟੀਆਂ ਨੇ ਦੱਸਿਆ ਕਿ ਉਹ ਸ਼ਾਮ ਕਰੀਬ ਸਾਢੇ 6 ਵਜੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਜਾ ਰਹੀ ਸੀ। ਇਸ ਦੌਰਾਨ ਪਿੰਡ ਦੀ ਰਜਿੰਦਰ ਕੌਰ ਪਤਨੀ ਸਰਬਜੀਤ ਸਿੰਘ ਨੇ ਉਸ ਨੂੰ ਰਸਤੇ ਵਿੱਚ ਰੋਕ ਲਿਆ ਅਤੇ ਕਥਿਤ ਤੌਰ ’ਤੇ ਗਾਲੀ-ਗਲੋਚ ਤੇ ਧੱਕਾ-ਮੁੱਕੀ ਕੀਤੀ।

ਸ਼ਿਕਾਇਤ ਮੁਤਾਬਕ ਰਜਿੰਦਰ ਕੌਰ ਨੇ ਦੋਸ਼ ਲਾਇਆ ਕਿ ਹਰਜੀਤ ਕੌਰ ਦਾ ਲੜਕਾ ਗੁਰਭੇਜ ਸਿੰਘ ਉਸਦੇ ਖ਼ਿਲਾਫ਼ ਝੂਠੀਆਂ ਦਰਖ਼ਾਸਤਾਂ ਦਿੰਦਾ ਹੈ। ਇਸੇ ਦੌਰਾਨ ਉਸਨੇ ਆਪਣੀ ਸਕੂਟਰੀ ਦੀ ਡਿੱਗੀ ਵਿੱਚੋਂ ਪਿਸਤੌਲ ਕੱਢ ਕੇ ਹਰਜੀਤ ਕੌਰ ’ਤੇ ਤਾਣ ਦਿੱਤਾ ਅਤੇ ਧਮਕੀ ਦਿੱਤੀ ਕਿ ਜੇਕਰ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਸਦੇ ਲੜਕੇ ਨੂੰ ਗੋਲੀਆਂ ਮਾਰ ਦੇਵੇਗੀ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ ਰਜਿੰਦਰ ਕੌਰ ਨੂੰ ਵੱਖ-ਵੱਖ ਧਾਰਾਵਾਂ ਤਹਿਤ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਵੱਲੋਂ ਉਸਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

Case Registered Against A Woman For Pointing A Pistol At Another Woman In Dhotian


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App