ਪੰਜਾਬ ਭਾਜਪਾ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰਦਿਆਂ ਸੰਗਠਨ ਨੂੰ ਜ਼ਿਲ੍ਹਾ, ਮੰਡਲ ਅਤੇ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਲਈ ਜਨਸੰਪਰਕ ਮੁਹਿੰਮ ਵਧਾ ਦਿੱਤੀ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੜੀਵਾਰ ਸੰਪਰਕ ਪ੍ਰੋਗਰਾਮ ਕੀਤੇ ਜਾ ਰਹੇ ਹਨ। ਢਿੱਲੋਂ ਨੇ ਕਿਹਾ ਕਿ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਤੀਸ਼ ਪੂਨੀਆ ਨਾਲ ਹੋਈ ਮੀਟਿੰਗ ਵਿੱਚ 2027 ਦੀ ਚੋਣ ਰਣਨੀਤੀ ਅਤੇ ਪੰਜਾਬ ਦੇ ਪ੍ਰਮੁੱਖ ਮੁੱਦਿਆਂ ’ਤੇ ਚਰਚਾ ਹੋਈ। ਖੇਤੀਬਾੜੀ, ਨੌਜਵਾਨਾਂ, ਸਰਹੱਦੀ ਸੁਰੱਖਿਆ ਅਤੇ ਸ਼ਹਿਰੀ ਵਿਕਾਸ ਨੂੰ ਲੈ ਕੇ ਪਾਰਟੀ ਦੀ ਅਗਲੀ ਰਣਨੀਤੀ ਤੈਅ ਕੀਤੀ ਜਾ ਰਹੀ ਹੈ।
ਭਾਜਪਾ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਘੇਰਨ ਦੀ ਤਿਆਰੀ ਹੈ। ਢਿੱਲੋਂ ਨੇ ਦਾਅਵਾ ਕੀਤਾ ਕਿ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਲੋਕਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਇਸ ਦੌਰਾਨ ਭਾਜਪਾ ਨੇ ਐੱਮਬੀਬੀਐੱਸ ਫੀਸ ਵਿੱਚ ਵਾਧੇ ਨੂੰ ਲੈ ਕੇ ਵੀ ਸਰਕਾਰ ’ਤੇ ਹਮਲਾ ਕੀਤਾ ਹੈ। ਢਿੱਲੋਂ ਨੇ ਕਿਹਾ ਕਿ ਮੈਡੀਕਲ ਸਿੱਖਿਆ ਮਹਿੰਗੀ ਹੋਣ ਨਾਲ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਦੇ ਵਿਦਿਆਰਥੀਆਂ ’ਤੇ ਵਾਧੂ ਬੋਝ ਪਵੇਗਾ। ਉਨ੍ਹਾਂ ਸਰਕਾਰ ਤੋਂ ਫੀਸ ਵਾਧਾ ਵਾਪਸ ਲੈਣ ਦੀ ਮੰਗ ਕੀਤੀ।
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪਾਰਟੀ ਵੱਲੋਂ 9 ਤੋਂ 14 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਰਸਤਾ ਸੰਕਲਪ ਮੁਹਿੰਮ ਤਹਿਤ ਪਵਿੱਤਰ ਮਿੱਟੀ ਦੀ ਕਲਸ਼ ਯਾਤਰਾ ਪੰਜਾਬ ਦੇ ਪਿੰਡਾਂ ਤੱਕ ਪਹੁੰਚਾਈ ਜਾ ਰਹੀ ਹੈ। ਦੁਆਬਾ ਖੇਤਰ ਵਿੱਚ ਦਲਿਤ ਭਾਈਚਾਰੇ ਨਾਲ ਸੰਪਰਕ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਭਾਜਪਾ ਨੇ ਸ਼ੁਰੂ ਕੀਤਾ ਅਧਿਕਾਰਤ ਵ੍ਹਟਸਐਪ ਚੈਨਲ
ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਫ਼ੈਸਲਿਆਂ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੀ ਜਾਣਕਾਰੀ ਲੋਕਾਂ ਤੱਕ ਸਿੱਧੀ ਪਹੁੰਚਾਉਣ ਲਈ ਭਾਜਪਾ ਪੰਜਾਬ ਨੇ ਅਧਿਕਾਰਤ ਵ੍ਹਟਸਐਪ ਚੈਨਲ ਵੀ ਸ਼ੁਰੂ ਕੀਤਾ ਹੈ।
Bjp Intensifies Public Outreach Campaign In Punjab For 2027 Elections
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)