ਬਲਟਾਣਾ ਖੇਤਰ ਵਿੱਚ 16 ਸਾਲਾ ਨਾਬਾਲਿਗ ਵਿਦਿਆਰਥਣ ਨੂੰ ਕਥਿਤ ਤੌਰ ’ਤੇ ਕਾਰ ਵਿੱਚ ਅਗਵਾ ਕਰਕੇ ਦੋ ਵਾਰ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੀ ਮਾਂ ਦੀ ਸ਼ਿਕਾਇਤ ’ਤੇ ਬਲਟਾਣਾ ਪੁਲਿਸ ਨੇ ਤਿੰਨ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਬੀਐੱਨਐੱਸ ਦੀਆਂ ਵੱਖ-ਵੱਖ ਧਾਰਾਵਾਂ ਅਤੇ ਪੋਕਸੋ ਐਕਟ ਦੀ ਧਾਰਾ 6 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਮੁਤਾਬਕ 6 ਅਗਸਤ ਦੀ ਸਵੇਰ ਵਿਦਿਆਰਥਣ ਸਕੂਲ ਜਾ ਰਹੀ ਸੀ, ਜਦੋਂ ਇੱਕ ਚਿੱਟੀ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਨੇ ਉਸ ਨੂੰ ਕਥਿਤ ਤੌਰ ’ਤੇ ਜ਼ਬਰਦਸਤੀ ਕਾਰ ਵਿੱਚ ਬਿਠਾ ਲਿਆ। ਪੁਲਿਸ ਨੂੰ ਦਿੱਤੀ ਜਾਣਕਾਰੀ ਅਨੁਸਾਰ ਮੁਲਜ਼ਮ ਉਸ ਨੂੰ ਕਿਸੇ ਅਣਪਛਾਤੀ ਥਾਂ ’ਤੇ ਲੈ ਗਏ ਅਤੇ ਬਾਅਦ ਵਿੱਚ ਬਿਗ ਬਾਜ਼ਾਰ ਨੇੜੇ ਛੱਡ ਕੇ ਫ਼ਰਾਰ ਹੋ ਗਏ।
ਸ਼ਿਕਾਇਤਕਰਤਾ ਅਨੁਸਾਰ ਅਗਲੇ ਦਿਨ ਵਿਦਿਆਰਥਣ ਨਾਲ ਮੁੜ ਇਹ ਘਟਨਾ ਵਾਪਰੀ। ਇਸ ਤੋਂ ਬਾਅਦ ਉਸ ਨੂੰ ਇੱਕ ਦੁਕਾਨ ਨੇੜੇ ਛੱਡਿਆ ਗਿਆ, ਜਿੱਥੋਂ ਰਾਹਗੀਰਾਂ ਦੀ ਮਦਦ ਨਾਲ ਪਰਿਵਾਰ ਨੂੰ ਸੂਚਨਾ ਮਿਲੀ। ਪੁਲਿਸ ਮੁਤਾਬਕ ਪੀੜਤਾ ਨੇ ਕੁਝ ਦਿਨ ਪਹਿਲਾਂ ਇੱਕ ਵਿਅਕਤੀ ਵੱਲੋਂ ਉਸ ਨੂੰ ਕਥਿਤ ਤੌਰ ’ਤੇ ਪਰੇਸ਼ਾਨ ਕਰਨ ਅਤੇ ਦੋਸਤੀ ਲਈ ਦਬਾਅ ਪਾਉਣ ਦੀ ਗੱਲ ਵੀ ਦੱਸੀ ਹੈ। ਪੁਲਿਸ ਨੇ ਉਸ ਵੱਲੋਂ ਦਿੱਤੀ ਪਰਚੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮੋਬਾਈਲ ਨੰਬਰ ਤੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਲਈ ਜਾਂਚ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
Minor Female Student Raped In Zirakpur Case Registered Against 3 Unidentified Persons
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)