ਪੰਜਾਬ ਸਰਕਾਰ ਨੇ ਸੂਬੇ ਦੇ ਕਰੀਬ 13,500 ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੋਸ਼ਨ ਕਰਨ ਦੀ ਯੋਜਨਾ ਸ਼ੁਰੂ ਕੀਤੀ ਹੈ। ਇਸ ਤਹਿਤ ਪਿੰਡਾਂ ਵਿੱਚ ਕਰੀਬ 3 ਲੱਖ ਸੋਲਰ ਲਾਈਟਾਂ ਲਗਾਈਆਂ ਜਾਣਗੀਆਂ, ਜਿਸ ’ਤੇ ਲਗਭਗ 470 ਕਰੋੜ ਰੁਪਏ ਖਰਚ ਹੋਣਗੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੁੱਧਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ।
ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ 2,617 ਪਿੰਡਾਂ ਵਿੱਚ 50,870 ਸੋਲਰ ਲਾਈਟਾਂ ਲਗਾਈਆਂ ਜਾਣਗੀਆਂ। ਇਹ ਕੰਮ ਚਾਰ ਮਹੀਨਿਆਂ ਵਿੱਚ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਤੋਂ ਬਾਅਦ ਸੂਬੇ ਦੇ ਬਾਕੀ ਪਿੰਡਾਂ ਵਿੱਚ ਵੀ ਲਾਈਟਾਂ ਲਗਾਈਆਂ ਜਾਣਗੀਆਂ।
ਪ੍ਰਾਜੈਕਟ ਦੀ ਲਾਗਤ ਦਾ 70 ਫੀਸਦੀ ਹਿੱਸਾ ਪੰਜਾਬ ਸਰਕਾਰ ਅਤੇ 30 ਫੀਸਦੀ ਸਬੰਧਤ ਗ੍ਰਾਮ ਪੰਚਾਇਤਾਂ ਵੱਲੋਂ ਦਿੱਤਾ ਜਾਵੇਗਾ। ਚੋਣਵੀਆਂ ਕੰਪਨੀਆਂ ਨੂੰ ਲਾਈਟਾਂ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੇ ਰੱਖ-ਰਖਾਅ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।
ਸੋਲਰ ਲਾਈਟਾਂ ਪਿੰਡਾਂ ਵਿੱਚ ਮੰਦਰਾਂ, ਗੁਰਦੁਆਰਿਆਂ, ਬੱਸ ਸਟੈਂਡਾਂ ਸਮੇਤ ਹੋਰ ਪ੍ਰਮੁੱਖ ਜਨਤਕ ਥਾਵਾਂ ’ਤੇ ਲੋੜ ਅਨੁਸਾਰ ਲਗਾਈਆਂ ਜਾਣਗੀਆਂ। ਸਰਕਾਰ ਮੁਤਾਬਕ ਇਸ ਨਾਲ ਪਿੰਡਾਂ ਵਿੱਚ ਰਾਤ ਸਮੇਂ ਰੋਸ਼ਨੀ ਦੀ ਸਹੂਲਤ ਵਧਣ ਦੇ ਨਾਲ ਬਿਜਲੀ ਦੀ ਵੀ ਬੱਚਤ ਹੋਵੇਗੀ।
3 Lakh Solar Lights Will Be Installed Across 13 500 Villages In Punjab 470 Crore Will Be Spent
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)