NHM ਮੁਲਾਜ਼ਮ 13-14 ਅਗਸਤ ਨੂੰ ਕਰਨਗੇ ਦੋ ਰੋਜ਼ਾ ਹੜਤਾਲ, ਮੰਗਾਂ ਨਾ ਮੰਨਣ ’ਤੇ ਅਣਮਿੱਥੇ ਸੰਘਰਸ਼ ਦੀ ਚਿਤਾਵਨੀ

12/08/2026 | Public Times Bureau | Panjab

ਨੈਸ਼ਨਲ ਹੈਲਥ ਮਿਸ਼ਨ (NHM) ਇੰਪਲਾਈਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਅਤੇ 14 ਅਗਸਤ ਨੂੰ ਦੋ ਰੋਜ਼ਾ ਸੰਕੇਤਕ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ 15 ਅਗਸਤ ਤੱਕ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਜਾਵੇਗੀ।

ਯੂਨੀਅਨ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਕਿਹਾ ਕਿ NHM ਮੁਲਾਜ਼ਮ ਪਿਛਲੇ 15-20 ਸਾਲਾਂ ਤੋਂ ਠੇਕਾ ਪ੍ਰਣਾਲੀ ਅਧੀਨ ਸਿਹਤ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰਕੇ ਭਰੋਸੇ ਤਾਂ ਦਿੱਤੇ ਗਏ, ਪਰ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ। ਯੂਨੀਅਨ ਨੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ, ਗ੍ਰੈਚੁਟੀ ਅਤੇ ਉਮਰ ਹੱਦ ਵਿੱਚ ਵਾਧੇ ਸਬੰਧੀ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਨ ਅਤੇ ਠੇਕਾ ਪ੍ਰਣਾਲੀ ਖ਼ਤਮ ਕਰਨ ਦੀ ਮੰਗ ਕੀਤੀ ਹੈ।

ਸੂਬਾ ਸਕੱਤਰ ਰਾਮ ਸਿੰਘ ਕਪੂਰਥਲਾ ਨੇ ਕਿਹਾ ਕਿ NHM ਮੁਲਾਜ਼ਮ ਸਿਹਤ ਸੇਵਾਵਾਂ ਲੋਕਾਂ ਤੱਕ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ 15 ਅਗਸਤ ਤੱਕ ਮੰਗਾਂ ਨਹੀਂ ਮੰਨੀਆਂ ਤਾਂ ਦੋ ਰੋਜ਼ਾ ਹੜਤਾਲ ਤੋਂ ਬਾਅਦ ਸੰਘਰਸ਼ ਨੂੰ ਅਣਮਿੱਥੇ ਸਮੇਂ ਲਈ ਵਧਾਇਆ ਜਾਵੇਗਾ।

Nhm Employees To Hold A Two day Strike On August 13 14 Warn Of An Indefinite Agitation If Demands Are Not Met


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App